Luke 8:49 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਅਜੇ ਬੋਲ ਹੀ ਰਿਹਾ ਸੀ ਤਾਂ ਪ੍ਰਾਰਥਨਾ ਸਥਾਨ ਤੋਂ ਜੈਰੁਸ ਦੇ ਘਰੋਂ ਇੱਕ ਆਦਮੀ ਆਇਆ ਅਤੇ ਉਸ ਨੇ ਆਕੇ ਜੈਰੁਸ ਨੂੰ ਆਖਿਆ, “ਤੇਰੀ ਪੁੱਤਰੀ ਮਰ ਗਈ ਹੈ, ਇਸ ਲਈ ਤੂੰ ਸੁਆਮੀ ਨੂੰ ਹੋਰ ਪਰੇਸ਼ਾਨ ਨਾ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਅਜੇ ਇਹ ਕਹਿ ਹੀ ਰਹੇ ਸਨ ਕਿ ਇੱਕ ਆਦਮੀ ਜੈਰੁਸ ਦੇ ਘਰੋਂ ਆਇਆ । ਉਸ ਨੇ ਜੈਰੁਸ ਨੂੰ ਕਿਹਾ, “ਤੁਹਾਡੀ ਬੇਟੀ ਮਰ ਗਈ ਹੈ । ਹੁਣ ਗੁਰੂ ਜੀ ਨੂੰ ਖੇਚਲ ਨਾ ਦਿਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਅਜੇ ਬੋਲ ਹੀ ਰਿਹੇ ਸੀ, ਤਾਂ ਪ੍ਰਾਰਥਨਾ ਸਥਾਨ ਦੇ ਆਗੂ ਜਾਇਰੂਸ ਦੇ ਘਰੋਂ ਇੱਕ ਵਿਅਕਤੀ ਸੰਦੇਸ਼ ਲੈ ਕੇ ਆਇਆ ਕੀ, “ਤੁਹਾਡੀ ਧੀ ਮਰ ਗਈ ਹੈ, ਗੁਰੂ ਨੂੰ ਹੁਣ ਪਰੇਸ਼ਾਨ ਕਰਨ ਦੀ ਕੀ ਲੋੜ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਕਿਸੇ ਆਣ ਕੇ ਕਿਹਾ ਭਈ ਤੇਰੀ ਧੀ ਮਰ ਗਈ, ਗੁਰੂ ਨੂੰ ਖੇਚਲ ਨਾ ਦਿਹ
Punjabi ERV
ਜਦੋਂ ਯਿਸੂ ਅਜੇ ਬੋਲ ਹੀ ਰਿਹਾ ਸੀ ਤਾਂ ਪ੍ਰਾਰਥਨਾ ਸਥਾਨ ਤੋਂ ਜੈਰੁਸ ਦੇ ਘਰੋਂ ਇੱਕ ਆਦਮੀ ਆਇਆ ਅਤੇ ਉਸਨੇ ਆਕੇ ਜੈਰੁਸ ਨੂੰ ਆਖਿਆ, “ਤੇਰੀ ਪੁੱਤਰੀ ਮਰ ਗਈ ਹੈ, ਇਸਲਈ ਤੂੰ ਸੁਆਮੀ ਨੂੰ ਹੋਰ ਪਰੇਸ਼ਾਨ ਨਾ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اجے اوہ ایہہ آکھدا ای پیا سی پئی عبادت خانے دے سردار دے گھروں اِک نے آ کے آکھیا۔ پئی تیری دِھی مر گئی۔ اُستاد نُوں اَوکھیاں نا کر۔
Punjabi Standard Bible (Punjabi Standard Bible) 2023
ਉਹ ਅਜੇ ਬੋਲਦਾ ਹੀ ਸੀ ਕਿ ਸਭਾ-ਘਰ ਦੇ ਆਗੂ ਦੇ ਘਰੋਂ ਕਿਸੇ ਨੇ ਆ ਕੇ ਕਿਹਾ, “ਤੇਰੀ ਬੇਟੀ ਮਰ ਗਈ ਹੈ, ਗੁਰੂ ਨੂੰ ਹੋਰ ਖੇਚਲ ਨਾ ਦੇ।”