Luke 8:55 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦਾ ਆਤਮਾ ਉਸ ਦੇ ਸਰੀਰ ਵਿੱਚ ਵਾਪਸ ਪਰਤ ਆਇਆ ਤੇ ਉਹ ਝੱਟ ਉੱਠ ਖਲੋਤੀ। ਯਿਸੂ ਨੇ ਕਿਹਾ, “ਉਸ ਨੂੰ ਕੁਝ ਖਾਣ ਲਈ ਦੇਵੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੜਕੀ ਦਾ ਆਤਮਾ ਉਸ ਵਿੱਚ ਮੁੜ ਆਇਆ । ਉਹ ਉਸੇ ਸਮੇਂ ਉੱਠ ਕੇ ਬੈਠ ਗਈ । ਯਿਸੂ ਨੇ ਉਸ ਦੇ ਮਾਤਾ-ਪਿਤਾ ਨੂੰ ਹੁਕਮ ਦਿੱਤਾ ਕਿ ਉਸ ਨੂੰ ਕੁਝ ਖਾਣ ਲਈ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੇ ਪ੍ਰਾਣ ਉਸ ਵਿੱਚ ਵਾਪਸ ਆ ਗਏ ਅਤੇ ਉਹ ਤੁਰੰਤ ਖੜ੍ਹੀ ਹੋ ਗਈ। ਯਿਸ਼ੂ ਨੇ ਉਹਨਾਂ ਨੂੰ ਕਿਹਾ ਕੁੜੀ ਨੂੰ ਕੁਝ ਖਾਣ ਲਈ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜੀ ਹੋਈ, ਅਰ ਉਸ ਨੇ ਹੁਕਮ ਕੀਤਾ ਜੋ ਉਹ ਨੂੰ ਕੁਝ ਖਾਣ ਲਈ ਦਿੱਤਾ ਜਾਏ
Punjabi ERV
ਉਸਦਾ ਆਤਮਾ ਉਸਦੇ ਸ਼ਰੀਰ ਵਿੱਚ ਵਾਪਸ ਪਰਤ ਆਇਆ ਤੇ ਉਹ ਝੱਟ ਉਠ ਖਲੋਤੀ। ਯਿਸੂ ਨੇ ਕਿਹਾ, “ਉਸਨੂੰ ਕੁਝ ਖਾਣ ਲਈ ਦੇਵੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدی رُوح فیر آئی تے اوسے ویلے اوہ اُٹھ کھلوتی تے یِسُوع حُکم دِتّا پئی اوہنوں کھان لئی کُجھ دِتّا جاوے۔
Punjabi Standard Bible (Punjabi Standard Bible) 2023
ਤਦ ਉਸ ਦਾ ਪ੍ਰਾਣ ਮੁੜ ਆਇਆ ਅਤੇ ਉਹ ਤੁਰੰਤ ਉੱਠ ਖੜ੍ਹੀ ਹੋਈ। ਫਿਰ ਯਿਸੂ ਨੇ ਹੁਕਮ ਦਿੱਤਾ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਵੇ।