Luke 9:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਕੱਠਿਆਂ ਸੱਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦਾ ਇਖ਼ਤਿਆਰ ਦਿੱਤਾ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕੱਠੇ ਆਪਣੇ ਕੋਲ ਸੱਦਿਆ ਅਤੇ ਉਹਨਾਂ ਨੂੰ ਅਸ਼ੁੱਧ ਆਤਮਾਵਾਂ ਨੂੰ ਕੱਢਣ ਅਤੇ ਬਿਮਾਰਾਂ ਨੂੰ ਚੰਗਾ ਕਰਨ ਦਾ ਅਧਿਕਾਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਦੁਸ਼ਟ ਆਤਮਾਵਾਂ ਨੂੰ ਕੱਢਣ ਅਤੇ ਰੋਗਾਂ ਨੂੰ ਠੀਕ ਕਰਨ ਦੀ ਸ਼ਕਤੀ ਅਤੇ ਅਧਿਕਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਬਾਰਾਂ ਚੇਲਿਆਂ ਨੂੰ ਇੱਕਠੇ ਬੁਲਾ ਕੇ ਉਨ੍ਹਾਂ ਨੂੰ ਸਾਰਿਆਂ ਭੂਤਾਂ ਉੱਤੇ ਅਤੇ ਰੋਗਾਂ ਦੇ ਦੂਰ ਕਰਨ ਦੀ ਸ਼ਕਤੀ ਤੇ ਇਖ਼ਤਿਆਰ ਦਿੱਤਾ
Punjabi ERV
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇੱਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦੀ ਸ਼ਕਤੀ ਦਿੱਤੀ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس باراں شاگِرداں نُوں اکٹّھیاں سَدّ کے اوہناں نُوں سارِیاں بدرُوحاں اُتّے قُدرت تے اختیار دِتّا۔ تے روگاں دے دُور کرن واسطے وی۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਬਾਰ੍ਹਾਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਭ ਦੁਸ਼ਟ ਆਤਮਾਵਾਂ ਨੂੰ ਕੱਢਣ ਅਤੇ ਬਿਮਾਰੀਆਂ ਤੋਂ ਚੰਗਾ ਕਰਨ ਦੀ ਸ਼ਕਤੀ ਅਤੇ ਅਧਿਕਾਰ ਦਿੱਤਾ