Luke 9:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ!” ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਵੱਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਹੀ ਇਹਨਾਂ ਨੂੰ ਭੋਜਨ ਦਿਓ ।” ਚੇਲਿਆਂ ਨੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਦੇ ਸਿਵਾਏ ਹੋਰ ਕੁਝ ਨਹੀਂ ਹੈ । ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਜਾ ਕੇ ਇਹਨਾਂ ਸਾਰੇ ਲੋਕਾਂ ਲਈ ਭੋਜਨ ਖ਼ਰੀਦੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ!” ਉਹਨਾਂ ਨੇ ਜਵਾਬ ਦਿੱਤਾ, “ਸਾਡੇ ਕੋਲ ਸਿਰਫ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ; ਹਾਂ, ਕਿ ਤੁਸੀਂ ਚਾਹੁੰਦੇ ਹੋ ਕਿ ਅਸੀਂ ਜਾ ਕੇ ਇਨ੍ਹਾਂ ਸਾਰਿਆਂ ਲਈ ਭੋਜਨ ਖਰੀਦ ਕੇ ਲੈ ਕੇ ਆਈਏ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਓਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨਾ ਹੋਰ ਕੁਝ ਨਹੀਂ ਯਾ ਅਸੀਂ ਜਾ ਕੇ ਇਨ੍ਹਾਂ ਸਭਨਾਂ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ ਕਿਉਂਕਿ ਓਹ ਪੰਜ ਕੁ ਹਜ਼ਾਰ ਮਰਦ ਸਨ
Punjabi ERV
ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ! ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਤੋਂ ਵਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں نُوں آکھیا تُسی اوہناں نُوں آپے کھوالو۔ اوہناں آکھیا پئی ساڈے کول پنجاں روٹِیاں تے دو مچھّیاں باہجوں ہور کُجھ نئیں اے۔ پئی اسی جا کے ایہناں ساریاں لوکاں لئی کھانا مُل لیائے۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ।” ਉਨ੍ਹਾਂ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਇਲਾਵਾ ਹੋਰ ਕੁਝ ਨਹੀਂ ਹੈ; ਇਹ ਤਾਂ ਹੀ ਹੋ ਸਕਦਾ ਹੈ ਜੇ ਅਸੀਂ ਜਾ ਕੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਖਰੀਦੀਏ।”