Luke 9:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
(ਉੱਥੇ ਪੰਜ ਹਜ਼ਾਰ ਦੇ ਕਰੀਬ ਆਦਮੀ ਇੱਕਤਰ ਸਨ।) ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਲੋਕਾਂ ਨੂੰ ਕਹੋ ਕਿ ਉਹ ਪੰਜਾਹ-ਪੰਜਾਹ ਦਾ ਇੱਕ ਗੁੱਟ ਬਣਾਕੇ ਪੰਗਤਾਂ ਵਿੱਚ ਬੈਠ ਜਾਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਉੱਥੇ ਉਸ ਸਮੇਂ ਪੰਜ ਹਜ਼ਾਰ ਦੇ ਲਗਭਗ ਆਦਮੀ ਸਨ ।) ਯਿਸੂ ਨੇ ਚੇਲਿਆਂ ਨੂੰ ਕਿਹਾ, “ਸਾਰੇ ਲੋਕਾਂ ਨੂੰ ਪੰਜਾਹ ਪੰਜਾਹ ਦੀਆਂ ਕਤਾਰਾਂ ਵਿੱਚ ਬਿਠਾ ਦਿਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਭੀੜ ਵਿੱਚ ਮਰਦ ਹੀ ਲਗਭਗ ਪੰਜ ਹਜ਼ਾਰ ਸਨ। ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਦੇਸ਼ ਦਿੱਤਾ, “ਇਨ੍ਹਾਂ ਨੂੰ ਪੰਜਾਹ-ਪੰਜਾਹ ਦੇ ਝੁੰਡ ਵਿੱਚ ਬੈਠਣ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੇ ਚੇਲਿਆਂ ਨੂੰ ਆਖਿਆ ਭਈ ਉਨ੍ਹਾਂ ਨੂੰ ਕੋਈ ਪੰਜਾਹਾਂ ਪੰਜਾਹਾਂ ਦੀ ਟੋਲੀ ਕਰ ਕੇ ਬਿਠਾਲ ਦਿਓ
Punjabi ERV
ਉਥੇ ਪੰਜ ਹਜ਼ਾਰ ਦੇ ਕਰੀਬ ਆਦਮੀ ਇਕੱਤਰ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਲੋਕਾਂ ਨੂੰ ਕਹੋ ਕਿ ਉਹ ਪੰਜਾਹ-ਪੰਜਾਹ ਦਾ ਇੱਕ ਗੁਟ੍ਟ ਬਣਾਕੇ ਪੰਗਤਾਂ ਵਿੱਚ ਬੈਠ ਜਾਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ پنج کُو ہزار سن۔ اوس اپنے شاگِرداں نُوں آکھیا۔ اوہناں نُوں کوئی پنجاہ پنجاہ دی پال بٹھال دئیو۔
Punjabi Standard Bible (Punjabi Standard Bible) 2023
ਕਿਉਂਕਿ ਉੱਥੇ ਲਗਭਗ ਪੰਜ ਹਜ਼ਾਰ ਆਦਮੀ ਸਨ। ਤਦ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, “ਇਨ੍ਹਾਂ ਨੂੰ ਪੰਜਾਹ-ਪੰਜਾਹ ਦੀਆਂ ਕਤਾਰਾਂ ਵਿੱਚ ਬਿਠਾ ਦਿਓ।”