Luke 9:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਅਕਾਸ਼ ਵੱਲ ਅੱਖਾਂ ਚੁੱਕ ਕੇ ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਤੋੜਿਆ । ਯਿਸੂ ਤੋੜ ਤੋੜ ਕੇ ਚੇਲਿਆਂ ਨੂੰ ਦੇਣ ਲੱਗੇ ਅਤੇ ਚੇਲੇ ਲੋਕਾਂ ਨੂੰ ਵੰਡਦੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਹੱਥ ਵਿੱਚ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਯਿਸ਼ੂ ਨੇ ਸਵਰਗ ਵੱਲ ਵੇਖਿਆ ਅਤੇ ਉਹਨਾਂ ਲਈ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਦੇ ਦਿੱਤਾ ਕਿ ਉਹ ਉਹਨਾਂ ਨੂੰ ਲੋਕਾਂ ਵਿੱਚ ਵੰਡ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹਨਾਂ ਪੰਜਾਂ ਰੋਟੀਆਂ ਅਰ ਦੋ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਓਹਨਾਂ ਉੱਤੇ ਬਰਕਤ ਮੰਗੀ ਅਤੇ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਭਈ ਲੋਕਾਂ ਦੇ ਅੱਗੇ ਰੱਖਣ
Punjabi ERV
ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋਡ਼ਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں پنجاں روٹِیاں تے دو مچھّیاں نُوں لے کے اسمان ولّ ویکھ کے اوہناں اُتّے برکت منگی۔ تے توڑ کے اپنے شاگِرداں نُوں دیندا رہیا پئی لوکاں دے اگّے رکھن۔
Punjabi Standard Bible (Punjabi Standard Bible) 2023
ਫਿਰ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਤਾਂਕਿ ਉਹ ਲੋਕਾਂ ਨੂੰ ਵਰਤਾਉਣ।