Luke 9:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦਿਨ ਯਿਸੂ ਇਕਾਂਤ ਵਿੱਚ ਪ੍ਰਾਰਥਨਾ ਕਰ ਰਹੇ ਸਨ । ਉਹਨਾਂ ਦੇ ਚੇਲੇ ਵੀ ਉਹਨਾਂ ਦੇ ਨਾਲ ਸਨ । ਯਿਸੂ ਨੇ ਆਪਣੇ ਚੇਲਿਆਂ ਤੋਂ ਪੁੱਛਿਆ, “ਲੋਕ ਮੇਰੇ ਬਾਰੇ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਜਦੋਂ ਯਿਸ਼ੂ ਇਕਾਂਤ ਵਿੱਚ ਪ੍ਰਾਰਥਨਾ ਕਰ ਰਹੇ ਸਨ ਅਤੇ ਉਹਨਾਂ ਦੇ ਚੇਲੇ ਵੀ ਉਹਨਾਂ ਦੇ ਨਾਲ ਸਨ, ਯਿਸ਼ੂ ਨੇ ਚੇਲਿਆਂ ਨੂੰ ਪੁੱਛਿਆ, “ਲੋਕ ਮੇਰੇ ਬਾਰੇ ਕੀ ਸੋਚਦੇ ਹਨ? ਉਹ ਮੇਰੇ ਬਾਰੇ ਕੀ ਕਹਿੰਦੇ ਹਨ ਕੀ ਮੈਂ ਕੌਣ ਹਾਂ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਜਿਹਾ ਹੋਇਆ ਕਿ ਜਾਂ ਉਹ ਨਿਰਾਲੇ ਵਿੱਚ ਪ੍ਰਾਰਥਨਾ ਕਰਦਾ ਸੀ ਤਾਂ ਚੇਲੇ ਉਹ ਦੇ ਨਾਲ ਸਨ ਅਰ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਪੁੱਛਿਆ ਭਈ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
Punjabi ERV
ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا جد اوہ اکلّا ہو کے دُعا پیا منگدا سی۔ تے شاگِرد اوہدے نال سن۔ اوس اوہناں کولوں ایہہ پُچھیا۔ پئی لوک مَینُوں کِیہ آکھدے نیں۔ پئی مَیں کون آں؟
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਇਕਾਂਤ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਅਤੇ ਚੇਲੇ ਉਸ ਦੇ ਨਾਲ ਸਨ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”