Luke 9:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀ ਉੱਠੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਕਿਹਾ, “ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਦੁੱਖ ਸਹੇ । ਉਸ ਨੂੰ ਮਹਾਂ-ਪੁਰੋਹਿਤ, ਬਜ਼ੁਰਗ ਆਗੂ ਅਤੇ ਵਿਵਸਥਾ ਦੇ ਸਿੱਖਿਅਕ ਰੱਦਣਗੇ ਅਤੇ ਮਾਰ ਦੇਣਗੇ, ਪਰ ਉਹ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਦੱਸਿਆ, “ਇਹ ਨਿਸ਼ਚਤ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਸਾਰੇ ਦੁੱਖ ਝੱਲੇ, ਯਹੂਦੀ ਸਰਦਾਰਾਂ, ਮੁੱਖ ਜਾਜਕਾਂ ਅਤੇ ਸ਼ਾਸਤਰੀਆਂ ਦੁਆਰਾ ਰੱਦਿਆ ਜਾਵੇ; ਉਸ ਨੂੰ ਮਾਰਿਆ ਜਾਵੇਗਾ ਅਤੇ ਤੀਜੇ ਦਿਨ ਉਹ ਦੁਬਾਰਾ ਜ਼ਿੰਦਾ ਕੀਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਿਆ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੁਆਲਿਆ ਜਾਏ
Punjabi ERV
ਉਸਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਵੀ ਨਾਮੰਜ਼ੂਰ ਕੀਤਾ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀਵਨ ਵੱਲ ਉਭਾਰਿਆ ਜਾਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھیا پئی ضرُور اے پئی اِبنِ آدم بڑے دُکھ سہے۔ تے بزُرگاں تے سردار کاہِناں تے فقِیہاں توں ردّیا جائے۔ تے جانوں ماریا جائے۔ تے ترِیجے دِہاڑے جوالیا جائے۔
Punjabi Standard Bible (Punjabi Standard Bible) 2023
ਫਿਰ ਉਸ ਨੇ ਕਿਹਾ, “ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਦੁਆਰਾ ਰੱਦਿਆ ਜਾਵੇ ਅਤੇ ਮਾਰ ਦਿੱਤਾ ਜਾਵੇ ਅਤੇ ਤੀਜੇ ਦਿਨ ਜੀ ਉੱਠੇ।”