Luke 9:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਮੈਨੂੰ ਅਤੇ ਮੇਰੇ ਉਪਦੇਸ਼ਾਂ ਨੂੰ ਮੰਨਣ ਤੋਂ ਸ਼ਰਮਾਉੁਂਦਾ ਹੈ ਤਾਂ ਮਨੁੱਖ ਦਾ ਪੁੱਤਰ ਜਦੋਂ ਆਪਣੀ, ਆਪਣੇ ਪਿਤਾ ਅਤੇ ਸਵਰਗਦੂਤਾਂ ਦੀ ਮਹਿਮਾ ਨਾਲ ਆਵੇਗਾ ਤਦ ਉਸ ਤੋਂ ਸ਼ਰਮਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਹੜਾ ਵੀ ਮੈਥੋ ਅਤੇ ਮੇਰੀ ਸਿੱਖਿਆ ਤੋਂ ਸ਼ਰਮਿੰਦਾ ਹੁੰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਿੰਦਾ ਹੋਵੇਗਾ ਜਦੋਂ ਉਹ ਆਪਣੇ ਪਿਤਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਵਿੱਚ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤ੍ਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤ੍ਰ ਦੂਤਾਂ ਦੇ ਤੇਜ ਨਾਲ ਆਵੇਗਾ
Punjabi ERV
ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਿੰਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਦੋਂ ਸ਼ਰਮਿੰਦਾ ਹੋਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا مَیتھوں تے میرِیاں گلّاں توں شرمائے گا اِبنِ آدم وی جدوں اوہ اپنے تے باپ تے پاک فرِشتیاں دے جلال وِچ آئے گا اوہدے توں شرمائے گا۔
Punjabi Standard Bible (Punjabi Standard Bible) 2023
ਜੋ ਕੋਈ ਮੇਰੇ ਤੋਂ ਅਤੇ ਮੇਰੇ ਵਚਨਾਂ ਤੋਂ ਸ਼ਰਮਾਵੇਗਾ, ਮਨੁੱਖ ਦਾ ਪੁੱਤਰ ਵੀ ਜਦੋਂ ਉਹ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੇ ਤੇਜ ਵਿੱਚ ਆਵੇਗਾ, ਉਸ ਤੋਂ ਸ਼ਰਮਾਵੇਗਾ।