Luke 9:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਇਹ ਆਖਣ ਤੋਂ ਅੱਠ ਕੁ ਦਿਨਾਂ ਬਾਦ, ਉਸ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਗੱਲਾਂ ਦੇ ਅੱਠ ਦਿਨਾਂ ਬਾਅਦ ਯਿਸੂ ਨੇ ਆਪਣੇ ਨਾਲ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਲਿਆ ਅਤੇ ਉਹ ਪ੍ਰਾਰਥਨਾ ਕਰਨ ਲਈ ਇੱਕ ਪਹਾੜ ਉੱਤੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਕਰੀਬਨ ਅੱਠ ਦਿਨ ਬਾਅਦ ਯਿਸ਼ੂ ਪਤਰਸ, ਯੋਹਨ ਅਤੇ ਯਾਕੋਬ ਦੇ ਨਾਲ, ਇੱਕ ਉੱਚੇ ਪਹਾੜ ਦੀ ਚੋਟੀ ਤੇ ਪ੍ਰਾਰਥਨਾ ਕਰਨ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਗੱਲਾਂ ਦੇ ਅੱਠਕੁ ਦਿਨ ਪਿੱਛੋਂ ਐਉਂ ਹੋਇਆ ਜੋ ਉਹ ਪਤਰਸ ਅਰ ਯੂਹੰਨਾ ਅਰ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਚੜ੍ਹਿਆ
Punjabi ERV
ਯਿਸੂ ਦੇ ਇਹ ਆਖਣ ਤੋਂ ਅਠ ਕੁ ਦਿਨਾਂ ਬਾਦ, ਉਸਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾਡ਼ ਉੱਤੇ ਪ੍ਰਾਰਥਨਾ ਕਰਨ ਲਈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں گلّاں دے اَٹھاں کُو دِناں پِچّھوں اجیہا ہویا جد پطرس تے یُوحنّا تے یعقُوب نُوں نال لے کے اوہ پہاڑ اُتّے دُعا منگن نُوں چڑھیا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਲਗਭਗ ਅੱਠ ਦਿਨਾਂ ਬਾਅਦ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ।