Luke 9:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭੀੜ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭੀੜ ਵਿੱਚੋਂ ਇੱਕ ਆਦਮੀ ਨੇ ਜ਼ੋਰ ਨਾਲ ਪੁਕਾਰ ਕੇ ਕਿਹਾ, “ਗੁਰੂ ਜੀ, ਕਿਰਪਾ ਕਰ ਕੇ ਮੇਰੇ ਪੁੱਤਰ ਨੂੰ ਚੱਲ ਕੇ ਦੇਖੋ । ਉਹ ਮੇਰਾ ਇੱਕੋ ਇੱਕ ਪੁੱਤਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਵਿੱਚੋਂ ਇੱਕ ਆਦਮੀ ਉੱਚੀ ਆਵਾਜ਼ ਵਿੱਚ ਬੋਲਿਆ, “ਗੁਰੂ ਜੀ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਪੁੱਤਰ ਨੂੰ ਤੰਦਰੁਸਤ ਬਣਾਓ ਕਿਉਂਕਿ ਉਹ ਮੇਰਾ ਇੱਕਲੌਤਾ ਪੁੱਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ ਭੀੜ ਵਿੱਚੋਂ ਇੱਕ ਮਨੁੱਖ ਨੇ ਉੱਚੀ ਦੇ ਕੇ ਕਿਹਾ, ਗੁਰੂ ਜੀ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤ੍ਰ ਉੱਤੇ ਕਿਰਪਾ ਦ੍ਰਿਸ਼ਟ ਕਰ ਕਿਉਂਕਿ ਉਹ ਮੇਰਾ ਇਕਲੌਤਾ ਹੈ
Punjabi ERV
ਭੀਡ਼ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو بِھیڑ وِچوں اِک بندے اُچّی اُچّی آکھیا اَے اُستاد مَیں تیری مِنّت کرنا آں۔ میرے پُتر اُتّے نِگاہ کر پئی اوہ میرا اکلّا اے۔
Punjabi Standard Bible (Punjabi Standard Bible) 2023
ਅਤੇ ਵੇਖੋ, ਭੀੜ ਵਿੱਚੋਂ ਇੱਕ ਮਨੁੱਖ ਨੇ ਪੁਕਾਰ ਕੇ ਕਿਹਾ, “ਗੁਰੂ ਜੀ, ਮੈਂ ਤੈਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਪੁੱਤਰ ਉੱਤੇ ਨਿਗਾਹ ਕਰ, ਕਿਉਂਕਿ ਉਹ ਮੇਰਾ ਇਕਲੌਤਾ ਪੁੱਤਰ ਹੈ