Luke 9:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀੜ੍ਹੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇੱਥੇ ਲਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਹੇ ਅਵਿਸ਼ਵਾਸੀ ਅਤੇ ਭਟਕੀ ਹੋਈ ਪੀੜ੍ਹੀ ਦੇ ਲੋਕੋ, ਮੈਂ ਤੁਹਾਡੇ ਨਾਲ ਕਦੋਂ ਤੱਕ ਰਹਾਂਗਾ ਅਤੇ ਕਦੋਂ ਤੱਕ ਧੀਰਜ ਕਰਾਂਗਾ? ਤੂੰ ਆਪਣੇ ਪੁੱਤਰ ਨੂੰ ਇੱਥੇ ਲਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਅਵਿਸ਼ਵਾਸੀ ਅਤੇ ਬਿਗੜੀ ਹੋਈ ਪੀੜ੍ਹੀ!” ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੁਹਾਡੇ ਨਾਲ ਕਦੋਂ ਤੱਕ ਰਹਾਂਗਾ ਅਤੇ ਕਦੋਂ ਤੱਕ ਸਬਰ ਕਰਾਂਗਾ? ਆਪਣੇ ਬੇਟੇ ਨੂੰ ਇੱਥੇ ਲਿਆਓ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉੱਤਰ ਦਿੱਤਾ, ਹੇ ਬੇਪਰਤੀਤ ਅਤੇ ਅੜਬ ਪਿਹੜੀ ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ ਅਰ ਤੁਹਾਡੀ ਸਹਾਂਗਾ? ਆਪਣੇ ਪੁੱਤ੍ਰ ਨੂੰ ਐਥੇ ਲਿਆ
Punjabi ERV
ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀਢ਼ੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇਥੇ ਲਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع جواب وِچ آکھیا اَے بے اعتباری تے پُٹھی قوم مَیں کِنّاں چِر تُہاڈے نال رہاں گا تے تُہاڈی سہاں گا؟ اپنے پُتر نُوں اُرے لیا۔
Punjabi Standard Bible (Punjabi Standard Bible) 2023
ਯਿਸੂ ਨੇ ਕਿਹਾ, “ਹੇ ਵਿਸ਼ਵਾਸਹੀਣ ਅਤੇ ਭ੍ਰਿਸ਼ਟ ਪੀੜ੍ਹੀ! ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਇੱਥੇ ਲਿਆ।”