Luke 9:48 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕਰ ਕੇ ਕਿਹਾ, “ਜੋ ਕੋਈ ਮੇਰੇ ਨਾਮ ਵਿੱਚ ਇਸ ਬੱਚੇ ਦਾ ਸੁਆਗਤ ਕਰਦਾ ਹੈ, ਉਹ ਮੇਰਾ ਸੁਆਗਤ ਕਰਦਾ ਹੈ; ਅਤੇ ਜੋ ਮੇਰਾ ਸੁਆਗਤ ਕਰਦਾ ਹੈ, ਉਹ ਮੇਰੇ ਭੇਜਣ ਵਾਲੇ ਦਾ ਸੁਆਗਤ ਕਰਦਾ ਹੈ । ਜੋ ਤੁਹਾਡੇ ਵਿੱਚ ਸਾਰਿਆਂ ਤੋਂ ਛੋਟਾ ਹੈ ਉਹ ਹੀ ਸਾਰਿਆਂ ਤੋਂ ਵੱਡਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੋ ਕੋਈ ਵੀ ਇਸ ਛੋਟੇ ਬੱਚੇ ਨੂੰ ਮੇਰੇ ਨਾਮ ਉੱਤੇ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲ ਕਰਦਾ ਹੈ ਉਹ ਉਹਨਾਂ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਜਿਹੜਾ ਛੋਟਾ ਹੈ ਉਹ ਸਭ ਤੋਂ ਵੱਡਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਆਖਿਆ ਭਈ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਉਸ ਨੂੰ ਜਿਹ ਨੇ ਮੈਨੂੰ ਘੱਲਿਆ ਹੈ ਕਬੂਲ ਕਰਦਾ ਹੈ ਕਿਉਕਿ ਜੋ ਕੋਈ ਤੁਸਾਂ ਸਭਨਾਂ ਵਿੱਚੋਂ ਹੋਰਨਾਂ ਨਾਲੋਂ ਛੋਟਾ ਸੋਈ ਵੱਡਾ ਹੈ।।
Punjabi ERV
“ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵਧ ਮਹੱਤਵਪੂਰਣ ਮਨੁੱਖ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا ایس نِیانے نُوں میرے ناں اُتّے قبولے مَینُوں قبولدا اے۔ تے جیہڑا مَینُوں قبولے میرے گھلّن والے نُوں قبولدا اے۔ کیوں جو جیہڑا تُہاڈے ساریاں وِچوں نِکّا اے اوہو وَڈا اے۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਨੂੰ ਕਿਹਾ, “ਜੋ ਕੋਈ ਇਸ ਬੱਚੇ ਨੂੰ ਮੇਰੇ ਨਾਮ ਵਿੱਚ ਸਵੀਕਾਰ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ ਅਤੇ ਜਿਹੜਾ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਸਵੀਕਾਰ ਕਰਦਾ ਹੈ, ਕਿਉਂਕਿ ਤੁਹਾਡੇ ਸਾਰਿਆਂ ਵਿੱਚੋਂ ਜਿਹੜਾ ਸਭ ਤੋਂ ਛੋਟਾ ਹੈ ਉਹੀ ਵੱਡਾ ਹੈ।”