Luke 9:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਿੱਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂੜ ਝਾੜ ਦੇਵੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਸ਼ਹਿਰ ਵਿੱਚ ਤੁਹਾਡਾ ਸੁਆਗਤ ਨਾ ਹੋਵੇ, ਉਸ ਸ਼ਹਿਰ ਨੂੰ ਛੱਡਣ ਸਮੇਂ ਆਪਣੇ ਪੈਰਾਂ ਦਾ ਘੱਟਾ ਵੀ ਉਸ ਸ਼ਹਿਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦੇਣਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਲੋਕ ਤੁਹਾਨੂੰ ਸਵੀਕਾਰ ਨਹੀਂ ਕਰਦੇ ਤਾਂ ਉਸ ਨਗਰ ਤੋਂ ਬਾਹਰ ਚਲੇ ਜਾਓ ਅਤੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ ਤਾਂ ਜੋ ਇਹ ਉਹਨਾਂ ਦੇ ਵਿਰੁੱਧ ਗਵਾਹੀ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਤੁਹਾਡਾ ਆਦਰ ਭਾਉ ਨਾ ਕਰਨ ਤੁਸੀਂ ਉਸ ਨਗਰੋਂ ਨਿੱਕਲਦਿਆਂ ਉਨ੍ਹਾਂ ਉੱਤੇ ਸਾਖੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ
Punjabi ERV
ਅਤੇ ਜਿਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂਡ਼ ਝਾਡ਼ ਦੇਵੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑے تُہانوں نا قبولن اوس شہروں باہر جاندِیاں اپنے پیراں دا گھٹّا اوہناں اُتّے گواہی لئی جھاڑ دیو۔
Punjabi Standard Bible (Punjabi Standard Bible) 2023
ਜੋ ਤੁਹਾਨੂੰ ਸਵੀਕਾਰ ਨਾ ਕਰਨ, ਉਸ ਨਗਰ ਵਿੱਚੋਂ ਨਿੱਕਲਦੇ ਹੋਏ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।”