Luke 9:58 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ, ਅਕਾਸ਼ ਦੇ ਪੰਛੀਆਂ ਕੋਲ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਰੱਖਣ ਲਈ ਵੀ ਥਾਂ ਨਹੀਂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا لُومبڑِیاں دے گھورنے تے وَا دیاں پینچھیاں دے آہلنے نیں۔ پر اِبنِ آدم لئی کُجھ نئیں جِتّھے اپنا سِر رکھّے۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਦੀ ਵੀ ਥਾਂ ਨਹੀਂ ਹੈ।”