Malachi 1:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਸੀਂ ਉਸ ਮੇਜ਼ (ਜਗਵੇਦੀ) ਤੋਂ ਖਾਣਾ ਪਸੰਦ ਨਹੀਂ ਕਰਦੇ। ਤੁਸੀਂ ਭੋਜਨ ਨੂੰ ਸੁੰਘ ਕੇ ਖਾਣ ਤੋਂ ਮੁਨਕਰ ਹੋ ਜਾਂਦੇ ਹੋ। ਅਤੇ ਆਖਦੇ ਹੋ ਕਿ ਇਹ ਮਾੜਾ ਹੈ ਪਰ ਇਹ ਗੱਲ ਝੂਠ ਹੈ। ਫ਼ਿਰ ਤੁਸੀਂ ਮੇਰੇ ਲਈ ਬੀਮਾਰ, ਲੰਗੜ੍ਹੇ ਅਤੇ ਦਾਗ਼ੀ ਜਾਨਵਰ, ਮੇਰੀ ਬਲੀ ਲਈ ਲੈ ਆਉਂਦੇ ਹੋ। ਤੁਸੀਂ ਬਲੀ ਲਈ ਮੇਰੇ ਕੋਲ ਬੀਮਾਰ ਜਾਨਵਰਾਂ ਦੀ ਚਢ਼ਤ ਲੈ ਆਉਂਦੇ ਹੋ। ਪਰ ਮੈਂ ਤੁਹਾਡੇ ਕੋਲੋਂ ਅਜਿਹੇ ਬੀਮਾਰ ਜਾਨਵਰ ਸਵੀਕਾਰ ਨਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸਾਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ, ਲੰਙੇ ਨੂੰ ਯਾ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ