Malachi 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਕੋਲ ਕੁਝ ਤਗੜ੍ਹੇ ਨਰ ਜਾਨਵਰ ਤਾਂ ਹਨ, ਜਿਨ੍ਹਾਂ ਦੀ ਚੜ੍ਹਾਵੇ ’ਚ ਉਹ ਬਲੀ ਦੇ ਸੱਕਦੇ ਹਨ ਪਰ ਉਹ ਵੱਧੀਆ ਜਾਨਵਰ ਮੇਰੇ ਚੜ੍ਹਾਵੇ ਲਈ ਨਹੀਂ ਲਿਆਉਂਦੇ। ਕੁਝ ਲੋਕ ਮੇਰੇ ਅੱਗੇ ਵੱਧੀਆ ਜਾਨਵਰਾਂ ਦੀ ਚੜਤ ਵੀ ਕਰਦੇ ਹਨ ਅਤੇ ਉਹ ਮੋਟੇ ਜਾਨਵਰ ਅਗਾਂਹ ਮੈਨੂੰ ਦੇਣ ਦਾ ਇਕਰਾਰ ਵੀ ਕਰਦੇ ਹਨ ਪਰ ਉਹ ਚਲਾਕੀ ਨਾਲ ਚੰਗੇ ਜਾਨਵਰ ਬਦਲ ਕੇ ਉਨ੍ਹਾਂ ਦੀ ਬਾਵੇਂ ਬੀਮਾਰ ਜਾਨਵਰ ਮੈਨੂੰ ਮੜ੍ਹ ਦਿੰਦੇ ਹਨ। ਉਨ੍ਹਾਂ ਲੋਕਾਂ ਉੱਪਰ ਬਦੀ ਵਾਪਰੇਗੀ। ਮੈਂ ਮਹਾਨ ਪਾਤਸ਼ਾਹ ਹਾਂ। ਤੁਹਾਨੂੰ ਮੇਰੀ ਇੱਜ਼ਤ ਕਰਨੀ ਚਾਹੀਦੀ ਹੈ। ਸਾਰੀ ਦੁਨੀਆਂ ਦੇ ਲੋਕ ਮੇਰਾ ਆਦਰ ਕਰਦੇ ਹਨ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਪਰ ਪ੍ਰਭੁ ਦੇ ਲਈ ਬਿੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈ ਦਾਇਕ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈਅ ਦਾਇਕ ਹੈ!