Malachi 1:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਬਲੀ ਲਈ ਅੰਨ੍ਹੇ ਜਾਨਵਰ ਚੜ੍ਹਾਉਂਦੇ ਹੋ। ਅਤੇ ਇਹ ਬੜੀ ਗ਼ਲਤ ਗੱਲ ਹੈ। ਤੁਸੀਂ ਮੇਰੀ ਜਗਵੇਦੀ ਲਈ ਬੀਮਾਰ ਅਤੇ ਲੰਗੜ੍ਹੇ ਜਾਨਵਰਾਂ ਦੀ ਬਲੀ ਲਿਆਉਂਦੇ ਹੋ ਜੋ ਕਿ ਬੜੀ ਗ਼ਲਤ ਗੱਲ ਹੈ। ਕਦੇ ਅਜਿਹੇ ਬੀਮਾਰ ਜਾਨਵਰ ਆਪਣੇ ਹਾਕਮ ਨੂੰ ਦੇਕੇ ਵੇਖੋ, ਕੀ ਉਹ ਬੀਮਾਰ ਜਾਨਵਰਾਂ ਦਾ ਤੋਹਫਾ ਸਵੀਕਾਰ ਕਰ ਲਵੇਗਾ? ਨਹੀਂ! ਉਹ ਅਜਿਹੇ ਤੋਹਫ਼ੇ ਕਦੇ ਵੀ ਸਵੀਕਾਰ ਨਹੀਂ ਕਰੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਅੰਨ੍ਹੇ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ \ਕੁਝ ਬੁਰਿਆਈ ਨਹੀਂ\, ਜਦ ਲੰਙੇ ਯਾ ਬਿਮਾਰ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ \ਕੁਝ ਬੁਰਿਆਈ ਨਹੀਂ!\ ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੈਥੋਂ ਖੁਸ਼ ਹੋਵੇਗਾ ਯਾ ਕੀ ਤੇਰੇ ਚਿਹਰੇ ਨੂੰ ਉਹ ਆਦਰ ਦੇਵੇਗਾॽ ਸੈਨਾਂ ਦਾ ਯਹੋਵਾਹ ਦਾ ਫਰਮਾਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਅੰਨ੍ਹੇ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ, ਜਦ ਲੰਗੜੇ ਜਾਂ ਬਿਮਾਰ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ!” ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੇਰੇ ਕੋਲੋਂ ਖੁਸ਼ ਹੋਵੇਗਾ ਜਾਂ ਕੀ ਉਹ ਤੈਨੂੰ ਆਦਰ ਦੇਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ।