Malachi 2:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਖਦੇ ਹੋ, “ਸਾਡੀਆਂ ਭੇਟਾ ਯਹੋਵਾਹ ਵੱਲੋਂ ਕਿਉਂ ਪ੍ਰਵਾਣ ਨਹੀਂ?” ਕਿਉਂ ਕਿ ਉਹ ਤੁਹਾਡੀਆਂ ਬਦੀਆਂ ਨੂੰ ਵੇਖਦਾ ਹੈ, ਅਤੇ ਉਹ ਤੁਹਾਡੀ ਬਦੀ ਦੇ ਖਿਲਾਫ਼ ਚਸ਼ਮਦੀਦ ਗਵਾਹ ਹੈ। ਉਸ ਨੇ ਤੈਨੂੰ ਤੇਰੀ ਪਤਨੀ ਨਾਲ ਬੇਵਫ਼ਾਈ ਕਰਦਿਆਂ ਵੇਖਿਆ। ਤੇਰੀ ਜਵਾਨੀ ਵਿੱਚ ਤੂੰ ਉਸ ਮੁਟਿਆਰ ਨਾਲ ਦੋਸਤੀ ਕੀਤੀ, ਆਪਣੀ ਸਾਬਣ-ਸਖੀ ਨੂੰ ਆਪਣੀ ਪਤਨੀ ਬਣਾਇਆ ਫ਼ਿਰ ਇੱਕ ਦੂਜੇ ਨਾਲ ਸੌਂਹਾਂ ਖਾਕੇ ਪਤੀ-ਪਤਨੀ ਬਣੇ ਪਰ ਫ਼ਿਰ ਤੂੰ ਉਸ ਨਾਲ ਧੋਖਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਖਦੇ ਹੋ, ਕੀ ਸਬੱਬ ਹੈॽ ਸੱਬਬ ਇਹ ਹੈ ਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਤੀਵੀਂ ਵਿੱਚ ਗਵਾਹ ਹੈ ਕਿਉਂ ਜੋ ਤੈਂ ਉਸ ਦੇ ਨਾਲ ਬੇਪਰਤੀਤੀ ਕੀਤੀ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਤੀਵੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ।