Malachi 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਆਪਣੇ ਦੂਤ ਨੂੰ ਘੱਲਦਾ ਹਾਂ ਅਤੇ ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੁ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਣਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।