Malachi 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਤਾਓ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ ਭਈ ਤੁਹਾਡੇ ਲਈ ਬਰਕਤ ਵਰ੍ਹਾਵਾਂ ਏਥੋਂ ਤੀਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!