Malachi 3:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਿਆਉਂ ਲਈ ਤੁਹਾਡੇ ਨੇੜੇ ਆਵਾਂਗਾ ਅਤੇ ਮੈਂ ਚੁਸਤ ਗਵਾਹ ਹੋਵਾਂਗਾ ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸੌਂਹ ਖਾਣ ਵਾਲਿਆਂ ਦੇ ਵਿਰੁੱਧ ਵਿੱਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਅਤੇ ਮਜੂਰ ਨੂੰ ਮਜੂਰੀ ਲਈ ਦੁਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੈਥੋਂ ਨਹੀਂ ਡਰਦੇ, ਸੈਨਾਂ ਦਾ ਯਹੋਵਾਹ ਆਖਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।