Mark 1:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉੱਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਾਇਆ ਗਿਆ। ਜਦੋਂ ਉਹ ਉੱਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉੱਥੇ ਉਹ ਚਾਲ੍ਹੀ ਦਿਨਾਂ ਤੱਕ ਰਹੇ । ਸ਼ੈਤਾਨ ਉਹਨਾਂ ਨੂੰ ਪਰਖਦਾ ਰਿਹਾ । ਯਿਸੂ ਜੰਗਲੀ ਜਾਨਵਰਾਂ ਦੇ ਵਿੱਚ ਰਹਿੰਦੇ ਸਨ ਅਤੇ ਸਵਰਗਦੂਤ ਉਹਨਾਂ ਦੀ ਸੇਵਾ ਕਰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸੀ, ਅਤੇ ਸ਼ੈਤਾਨ ਦੇ ਦੁਆਰਾ ਪਰਤਾਇਆ ਜਾਵੇ। ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ, ਅਤੇ ਸਵਰਗਦੂਤ ਉਸ ਦੀ ਸੇਵਾ ਟਹਿਲ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਜਾੜ ਵਿੱਚ ਚਾਹਲੀਆਂ ਦਿਨਾਂ ਤੀਕਰ ਸ਼ਤਾਨ ਉਹ ਨੂੰ ਪਰਤਾਉਂਦਾ ਰਿਹਾ ਅਤੇ ਉਹ ਜੰਗਲੀ ਜਨਾਉਰਾਂ ਨਾਲ ਰਹਿੰਦਾ ਸੀ ਅਤੇ ਦੂਤ ਉਹ ਦੀ ਟਹਿਲ ਕਰਦੇ ਸਨ।।
Punjabi ERV
ਉਹ ਉਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਿਆਇਆ ਗਿਆ। ਜਦੋਂ ਉਹ ਉਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بیابان وِچ چالی دِن شیطان اوہنوں ازماؤندا رہیا۔ تے اوہ بیابانی جنَوراں دے نال رہندا سی تے فرِشتے اوہدی سیوا کر دے سن۔
Punjabi Standard Bible (Punjabi Standard Bible) 2023
ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਜਾੜ ਵਿੱਚ ਸ਼ੈਤਾਨ ਦੁਆਰਾ ਪਰਤਾਇਆ ਜਾਂਦਾ ਰਿਹਾ ਅਤੇ ਜੰਗਲੀ ਜੀਵਾਂ ਦੇ ਨਾਲ ਰਿਹਾ ਤੇ ਸਵਰਗਦੂਤ ਉਸ ਦੀ ਟਹਿਲ ਸੇਵਾ ਕਰਦੇ ਸਨ।