Mark 1:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਗਲੀਲੀ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮੱਛੀਆਂ ਫ਼ੜਨ ਲਈ ਜਾਲ ਪਾਉਂਦਿਆਂ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦੇ ਹੋਇਆਂ, ਯਿਸੂ ਨੇ ਦੋ ਮੱਛੀਆਂ ਫੜਨ ਵਾਲੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਦੇਖਿਆ ਜੋ ਝੀਲ ਵਿੱਚ ਆਪਣੇ ਜਾਲ ਪਾ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਚੱਲ ਹਟਿਆ, ਤਾਂ ਉਸ ਨੇ ਸ਼ਿਮਓਨ ਅਤੇ ਉਸ ਦੇ ਭਰਾ ਆਂਦਰੇਯਾਸ ਨੂੰ ਵੇਖਿਆ, ਜੋ ਝੀਲ ਵਿੱਚ ਜਾਲ ਪਾ ਰਹੇ ਸਨ, ਕਿਉਂ ਜੋ ਉਹ ਮਛੇਰੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਰ ਸ਼ਮਊਨ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਡਿੱਠਾ ਕਿਉਂ ਜੋ ਉਹ ਮਾਛੀ ਸਨ
Punjabi ERV
ਗਲੀਲ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮਛੀਆਂ ਫ਼ਡ਼ਲ ਲਈ ਜਾਲ ਪਾਉਂਦਿਆਂ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے گلِیل دے سمُندر دے کنڈھے اُتّے پِھردیاں اوس شمعُون دے بھرا اندریاس نُوں سمُندر وِچ جال پاؤندیاں ویکھیا۔ کیوں جو اوہ مچھّیاں دے شِکاری سن۔
Punjabi Standard Bible (Punjabi Standard Bible) 2023
ਜਦੋਂ ਉਹ ਗਲੀਲ ਦੀ ਝੀਲ ਦੇ ਕਿਨਾਰੇ ਜਾ ਰਿਹਾ ਸੀ ਤਾਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦੇ ਵੇਖਿਆ ਕਿਉਂਕਿ ਉਹ ਮਛੇਰੇ ਸਨ।