Mark 1:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸ ਨੇ ਲੋਕਾਂ ਵਿੱਚੋਂ ਭੂਤ ਕੱਢੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਸਾਰੇ ਗਲੀਲ ਦਾ ਦੌਰਾ ਕਰਦੇ ਹੋਏ ਉਹਨਾਂ ਦੇ ਪ੍ਰਾਰਥਨਾ ਘਰਾਂ ਵਿੱਚ ਪ੍ਰਚਾਰ ਕੀਤਾ ਅਤੇ ਅਸ਼ੁੱਧ ਆਤਮਾਵਾਂ ਨੂੰ ਕੱਢਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਸਨੇ ਸਾਰੇ ਗਲੀਲ ਵਿੱਚ ਜਾ ਕੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕੀਤਾ ਅਤੇ ਦੁਸ਼ਟ ਆਤਮਾਵਾਂ ਨੂੰ ਕੱਢਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਸਾਰੀ ਗਲੀਲ ਵਿੱਚ ਉਨ੍ਹਾਂ ਦੀਆਂ ਸਮਾਜਾਂ ਵਿੱਚ ਜਾ ਕੇ ਮਨਾਦੀ ਕਰਦਾ ਅਰ ਭੂਤਾਂ ਨੂੰ ਕੱਢਦਾ ਸੀ।।
Punjabi ERV
ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸਨੇ ਲੋਕਾਂ ਵਿੱਚੋਂ ਭੂਤ ਕਢੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ سارے گلِیل وِچ اوہناں دے عبادت خانیاں وِچ منادی کر دا تے بدرُوحاں نُوں کڈھدا گیا۔
Punjabi Standard Bible (Punjabi Standard Bible) 2023
ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਸਭਾ-ਘਰਾਂ ਵਿੱਚ ਜਾ ਕੇ ਪ੍ਰਚਾਰ ਕਰਦਾ ਅਤੇ ਦੁਸ਼ਟ ਆਤਮਾਵਾਂ ਨੂੰ ਕੱਢਦਾ ਸੀ।