Mark 1:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸ ਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸ ਨੇ ਉਨ੍ਹਾਂ ਨੂੰ ਸਿੱਖਾਇਆ ਕਿ ਉਹ ਬਪਤਿਸਮਾ ਲੈ ਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸੱਕਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਆਇਆ ਜਿਹੜਾ ਸੁੰਨਸਾਨ ਥਾਂ ਵਿੱਚ ਪ੍ਰਚਾਰ ਕਰਦਾ ਅਤੇ ਬਪਤਿਸਮਾ ਦਿੰਦਾ ਸੀ । ਉਸ ਨੇ ਲੋਕਾਂ ਨੂੰ ਕਿਹਾ, “ਆਪਣੇ ਬੁਰੇ ਕੰਮਾਂ ਨੂੰ ਤਿਆਗੋ ਅਤੇ ਬਪਤਿਸਮਾ ਲਓ ਤਾਂ ਜੋ ਪਰਮੇਸ਼ਰ ਤੁਹਾਡੇ ਪਾਪਾਂ ਨੂੰ ਮਾਫ਼ ਕਰਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਸ ਲਈ ਯੋਹਨ ਬਪਤਿਸਮਾ ਦੇਣ ਵਾਲਾ ਉਜਾੜ ਵਿੱਚ ਆਇਆ, ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ
Punjabi ERV
ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸਨੇ ਉਜਾਡ਼ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸਨੇ ਉਨ੍ਹਾਂ ਨੂੰ ਸਿਖਾਇਆ ਕਿ ਉਹ ਬਪਤਿਸਮਾ ਲੈਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸਕਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یُوحنّا آیا۔ جیہڑا بیابان وِچ بپتِسمہ دیندا تے گُناہاں دی مُعافی دے لئی تَوبہ دے بپتِسمہ دی منادی کر دا سی۔
Punjabi Standard Bible (Punjabi Standard Bible) 2023
ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।