Mark 1:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸ ਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਤਰਸ ਖਾ ਕੇ ਆਪਣਾ ਹੱਥ ਅੱਗੇ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਰਸ ਖਾ ਕੇ ਯਿਸ਼ੂ ਨੇ ਹੱਥ ਵਧਾ ਕੇ ਉਸਨੂੰ ਛੋਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ,” ਤੂੰ ਸ਼ੁੱਧ ਹੋ ਜਾ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਲੰਮਾ ਕੀਤਾ ਅਰ ਉਹ ਨੂੰ ਛੋਹ ਕੇ ਕਿਹਾ, ਮੈਂ ਚਾਹੰਦਾ ਹਾਂ,ਤੂੰ ਸ਼ੁੱਧ ਹੋ ਜਾਹ
Punjabi ERV
ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ترس کھا کے اپنا ہتّھ وَدھایا۔ تے اوہنوں چُھوئیا۔ تے آکھیا۔ مَیں چاہناں آں تُوں پاک صاف ہو جا۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਸ ਨੂੰ ਛੂਹ ਕੇ ਕਿਹਾ, “ਮੈਂ ਚਾਹੁੰਦਾ ਹਾਂ; ਸ਼ੁੱਧ ਹੋ ਜਾ!”