Mark 1:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਸ ਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦੱਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਦੇਖ, ਕਿਸੇ ਨੂੰ ਕੁਝ ਨਾ ਕਹਿਣਾ । ਪਹਿਲਾਂ ਤੂੰ ਪੁਰੋਹਿਤ ਕੋਲ ਜਾ ਅਤੇ ਆਪਣੇ ਆਪ ਨੂੰ ਉਸ ਨੂੰ ਦਿਖਾ ਅਤੇ ਆਪਣੇ ਠੀਕ ਹੋਣ ਤੋਂ ਬਾਅਦ ਜੋ ਚੜ੍ਹਾਵਾ ਮੂਸਾ ਨੇ ਠਹਿਰਾਇਆ ਹੈ, ਚੜ੍ਹਾ ਤਾਂ ਜੋ ਸਾਰੇ ਲੋਕ ਇਹ ਜਾਨਣ ਕਿ ਤੂੰ ਹੁਣ ਠੀਕ ਹੈਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ। ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਇਹ ਕਿਹਾ,ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ
Punjabi ERV
ਉਸਨੇ ਉਸਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں آکھیا۔ ویکھ! تُوں کِسے نُوں کُجھ نا دسیں۔ پر جا تے اپنا آپ کاہِن نُوں وکھا تے اوہ چڑھاوا جِہدا مُوسیٰ نے حُکم کِیتا اپنے پاک ہون دی بابت چاڑھ۔ تاں جو اوہناں لئی گواہی ہوئے۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਕਿਹਾ, “ਵੇਖ, ਤੂੰ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਯਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਸ ਦੀ ਆਗਿਆ ਮੂਸਾ ਨੇ ਦਿੱਤੀ ਹੈ ਤਾਂਕਿ ਉਨ੍ਹਾਂ ਲਈ ਗਵਾਹੀ ਹੋਵੇ।”