Mark 1:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦਿਯਾ ਦੇਸ਼ ਦੇ ਸਾਰੇ ਲੋਕ ਅਤੇ ਯਰੂਸ਼ਲਮ ਸ਼ਹਿਰ ਦੇ ਸਾਰੇ ਰਹਿਣ ਵਾਲੇ ਉਸ ਦੇ ਕੋਲ ਆਏ ਅਤੇ ਆਪਣੇ ਪਾਪਾਂ ਨੂੰ ਮੰਨਦੇ ਹੋਏ, ਯਰਦਨ ਨਦੀ ਵਿੱਚ ਉਸ ਕੋਲੋਂ ਬਪਤਿਸਮਾ ਲੈਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਯਹੂਦਿਯਾ ਪ੍ਰਦੇਸ਼ ਦੇ ਖੇਤਰਾਂ ਵਿਚੋਂ ਅਤੇ ਯੇਰੂਸ਼ਲੇਮ ਨਗਰ ਦੇ ਸਾਰੇ ਲੋਕ ਉਸਦੇ ਕੋਲ ਆਉਂਦੇ ਸਨ। ਅਤੇ ਆਪਣੇ ਪਾਪਾਂ ਨੂੰ ਮੰਨ ਕੇ, ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰਾ ਯਹੂਦਿਯਾ ਦੇਸ ਅਰ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਚੱਲੇ ਆਉਂਦੇ ਅਤੇ ਆਪੋ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਤੇ ਹੱਥੋਂ ਬਪਤਿਸਮਾ ਲੈਂਦੇ ਸਨ
Punjabi ERV
ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُودیہ دا سارا دیس تے یرُوشلِیم دے سارے رہن والے اوہدے کول لگے آوندے سن۔ تے اوہناں اپنے گُناہاں نُوں مَن کے یَردن ندی وِچ اوہدے ہتھّوں بپتِسمہ لیا۔
Punjabi Standard Bible (Punjabi Standard Bible) 2023
ਸਾਰਾ ਯਹੂਦਿਯਾ ਦੇਸ ਅਤੇ ਸਾਰੇ ਯਰੂਸ਼ਲਮ ਵਾਸੀ ਨਿੱਕਲ ਕੇ ਉਸ ਕੋਲ ਆਉਣ ਲੱਗੇ ਅਤੇ ਆਪਣੇ ਪਾਪਾਂ ਨੂੰ ਮੰਨਦੇ ਹੋਏ ਯਰਦਨ ਨਦੀ ਵਿੱਚ ਉਸ ਕੋਲੋਂ ਬਪਤਿਸਮਾ ਲੈਣ ਲੱਗੇ।