Mark 10:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸ ਨੂੰ ਇਹ ਮਾੜਾ ਲੱਗਾ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬੱਚਿਆਂ ਵਰਗੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਇਹ ਦੇਖ ਕੇ ਬਹੁਤ ਗੁੱਸੇ ਹੋਏ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਮਨ੍ਹਾ ਨਾ ਕਰੋ; ਕਿਉਂਕਿ ਪਰਮੇਸ਼ਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਇਹ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ। ਉਹਨਾਂ ਨੇ ਚੇਲਿਆਂ ਨੂੰ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਇਹੋ ਜਿਹਿਆਂ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਇਆ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ। ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ
Punjabi ERV
ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸਨੂੰ ਇਹ ਮਾਡ਼ਾ ਲੱਗਾ ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਛੋਟੇ ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬਚਿਆਂ ਵਰਗੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع ایہہ ویکھ کے بُہت ناراض ہویا۔ تے اوہناں نُوں آکھیا۔ بالاں نُوں میرے کول آؤن دیو۔ اوہناں نُوں نا روکو۔ کیوں جو خُدا دی بادشاہی ایہناں جیہاں دی اے۔
Punjabi Standard Bible (Punjabi Standard Bible) 2023
ਯਿਸੂ ਇਹ ਵੇਖ ਕੇ ਗੁੱਸੇ ਹੋਇਆ ਅਤੇ ਉਨ੍ਹਾਂ ਨੂੰ ਕਿਹਾ, “ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂਕਿ ਪਰਮੇਸ਼ਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।