Mark 10:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸ ਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਯਿਸੂ ਉੱਥੋਂ ਨਿਕਲ ਕੇ ਰਾਹ ਵਿੱਚ ਜਾ ਰਹੇ ਸਨ ਤਾਂ ਇੱਕ ਆਦਮੀ ਦੌੜਦਾ ਹੋਇਆ ਆਇਆ ਅਤੇ ਉਹਨਾਂ ਅੱਗੇ ਗੋਡੇ ਟੇਕ ਕੇ ਉਹਨਾਂ ਤੋਂ ਪੁੱਛਿਆ, “ਨੇਕ ਗੁਰੂ ਜੀ, ਅਨੰਤ ਜੀਵਨ ਦਾ ਵਾਰਿਸ ਬਣਨ ਲਈ ਮੈਂ ਕੀ ਕਰਾਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਆਪਣੀ ਯਾਤਰਾ ਲਈ ਨਿਕਲ ਪਏ, ਤਾਂ ਇੱਕ ਆਦਮੀ ਉਹਨਾਂ ਵੱਲ ਭੱਜਾ ਅਤੇ ਉਸ ਦੇ ਅੱਗੇ ਗੋਡੇ ਟਿਕਾਏ। ਅਤੇ ਉਸਨੇ ਪੁੱਛਿਆ, “ਚੰਗੇ ਗੁਰੂ ਜੀ, ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਬਾਹਰ ਨਿੱਕਲ ਕੇ ਰਾਹ ਵੱਲ ਚੱਲਿਆ ਜਾਂਦਾ ਸੀ ਇੱਕ ਜਣਾਂ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਉਹ ਨੂੰ ਪੁੱਛਿਆ, ਸਤ ਗੁਰੂ ਜੀ, ਮੈ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ?
Punjabi ERV
ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ راہ وِچ لگا جاندا سی اِک بندہ اوہدے کول آیا۔ تے اوہدے اگّے گوڈے نواکے اوہنوں پُچھیا اَے نیک اُستاد مَیں کِیہ کراں پئی ہمیشہ دی زِندگی دا وارث ہوواں؟
Punjabi Standard Bible (Punjabi Standard Bible) 2023
ਫਿਰ ਜਦੋਂ ਉਹ ਰਾਹ ਵਿੱਚ ਜਾ ਰਿਹਾ ਸੀ ਤਾਂ ਇੱਕ ਵਿਅਕਤੀ ਦੌੜਦਾ ਹੋਇਆ ਆਇਆ ਅਤੇ ਉਸ ਅੱਗੇ ਗੋਡੇ ਟੇਕ ਕੇ ਉਸ ਨੂੰ ਪੁੱਛਣ ਲੱਗਾ, “ਹੇ ਉੱਤਮ ਗੁਰੂ, ਮੈਂ ਕੀ ਕਰਾਂ ਕਿ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?”