Mark 10:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਫ਼ਰੀਸੀ ਉਹਨਾਂ ਦੇ ਕੋਲ ਆਏ ਅਤੇ ਉਹਨਾਂ ਨੂੰ ਪਰਖਣ ਦੇ ਲਈ ਪੁੱਛਣ ਲੱਗੇ, “ਕੀ ਕਿਸੇ ਆਦਮੀ ਨੂੰ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਹੱਕ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਫ਼ਰੀਸੀ ਆਏ ਅਤੇ ਉਸਨੂੰ ਇਹ ਪੁੱਛ ਕੇ ਪਰਖਿਆ, “ਕੀ ਬਿਵਸਥਾ ਅਨੁਸਾਰ ਮਨੁੱਖ ਲਈ ਆਪਣੀ ਪਤਨੀ ਨੂੰ ਤਲਾਕ ਦੇਣਾ ਜਾਇਜ਼ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਫ਼ਰੀਸੀਆਂ ਨੇ ਕੋਲ ਆਣ ਕੇ ਉਹ ਦੇ ਪਰਤਾਉਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਜੋਗ ਹੈ ਜੋ ਪੁਰਖ ਤੀਵੀਂ ਨੂੰ ਤਿਆਗ ਦੇਵੇ?
Punjabi ERV
ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فرِیسیاں اوہدے کول آ کے اوہدے ازمان لئی اوہدے توں سوال پُچھیا۔ پئی شوہر نُوں روا اے پئی بیوی نُوں چھڈ دے
Punjabi Standard Bible (Punjabi Standard Bible) 2023
ਤਦ ਫ਼ਰੀਸੀ ਕੋਲ ਆ ਕੇ ਪਰਖਣ ਲਈ ਉਸ ਨੂੰ ਪੁੱਛਣ ਲੱਗੇ, “ਕੀ ਪਤੀ ਦੇ ਲਈ ਪਤਨੀ ਨੂੰ ਤਲਾਕ ਦੇਣਾ ਯੋਗ ਹੈ?”