Mark 10:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਚਾਰੇ ਪਾਸੇ ਦੇਖਿਆ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਧਨਵਾਨਾਂ ਲਈ ਪਰਮੇਸ਼ਰ ਦੇ ਰਾਜ ਵਿੱਚ ਦਾਖ਼ਲ ਹੋਣਾ ਕਿੰਨਾ ਔਖਾ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਆਸੇ-ਪਾਸੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਚੁਫੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ!
Punjabi ERV
ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع چَوفیرے ویکھ کے اپنے شاگِرداں نُوں آکھیا۔ خُدا دی بادشاہی وِچ مالداراں دا وڑنا کِنّاں اَوکھا اے۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਚਾਰੇ-ਪਾਸੇ ਵੇਖ ਕੇ ਆਪਣੇ ਚੇਲਿਆਂ ਨੂੰ ਕਿਹਾ, “ਜਿਹੜੇ ਦੌਲਤਮੰਦ ਹਨ, ਉਨ੍ਹਾਂ ਦਾ ਪਰਮੇਸ਼ਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੋਵੇਗਾ!”
Recommended Reading