Mark 10:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਇਸ ਕਥਨ ਤੇ ਚੇਲੇ ਬੜੇ ਹੈਰਾਨ ਹੋਏ ਪਰ ਉਸ ਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਚੇਲੇ ਬਹੁਤ ਹੈਰਾਨ ਹੋਏ । ਫਿਰ ਯਿਸੂ ਨੇ ਕਿਹਾ, “ਬੱਚਿਓ, ਪਰਮੇਸ਼ਰ ਦੇ ਰਾਜ ਵਿੱਚ ਦਾਖ਼ਲ ਹੋਣਾ ਕਿੰਨਾ ਮੁਸ਼ਕਲ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਦੇ ਸ਼ਬਦ ਸੁਣ ਕੇ ਚੇਲੇ ਹੈਰਾਨ ਰਹਿ ਗਏ। ਪਰ ਯਿਸ਼ੂ ਨੇ ਫੇਰ ਕਿਹਾ, “ਬੱਚਿਓ, ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ ਪਰ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਫੇਰ ਆਖਿਆ, ਹੇ ਬਾਲਕਿਓ, ਜਿਹੜੇ ਧਨ ਉੱਤੇ ਆਸਰਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੈ!
Punjabi ERV
ਯਿਸੂ ਨੇ ਇਸ ਕਥਨ ਤੇ ਚੇਲੇ ਬਡ਼ੇ ਹੈਰਾਨ ਹੋਏ ਪਰ ਉਸਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شاگِرد اوہدیاں گلّاں توں حَیران ہوئے۔ یِسُوع فیر اوہناں نُوں آکھیا۔ بچّیو۔ جیہڑے لوک دَولت اُتّے آسرا رکھدے نیں اوہناں لئی خُدا دی بادشاہی وِچ وڑنا بڑا ای اَوکھا اے۔
Punjabi Standard Bible (Punjabi Standard Bible) 2023
ਚੇਲੇ ਉਸ ਦੀਆਂ ਗੱਲਾਂ ਤੋਂ ਹੈਰਾਨ ਹੋਏ ਪਰ ਯਿਸੂ ਨੇ ਫੇਰ ਉਨ੍ਹਾਂ ਨੂੰ ਕਿਹਾ, “ਬੱਚਿਓ, ਪਰਮੇਸ਼ਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ!