Mark 10:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਦੇਖੋ, ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ । ਉੱਥੇ ਮਨੁੱਖ ਦੇ ਪੁੱਤਰ ਨੂੰ ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਦੇ ਹਵਾਲੇ ਕੀਤਾ ਜਾਵੇਗਾ ਜੋ ਉਸ ਨੂੰ ਮੌਤ ਦੀ ਸਜ਼ਾ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਦੇ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਵੇਖੋ ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ,” ਉਸਨੇ ਕਿਹਾ, “ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ। ਅਤੇ ਉਹ ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ,
Punjabi Bible 2016 - ਪਵਿੱਤਰ ਬਾਈਬਲ O.V.
ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਰ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ
Punjabi ERV
ਉਸਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی ویکھو۔ اسی یرُوشلِیم نُوں جانے آں۔ تے اِبنِ آدم سردار کاہِناں تے فقِیہاں دے حوالے کِیتا جائے گا۔ تے اوہ اوہنوں مار سُٹّن دا حُکم دین گے۔ تے اوہنوں غیر قوماں دے حوالے کرن گے۔
Punjabi Standard Bible (Punjabi Standard Bible) 2023
“ਵੇਖੋ, ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ ਅਤੇ ਮਨੁੱਖ ਦਾ ਪੁੱਤਰ ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਹੱਥੀਂ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੀ ਸਜ਼ਾ ਦੇ ਯੋਗ ਠਹਿਰਾਉਣਗੇ ਤੇ ਪਰਾਈਆਂ ਕੌਮਾਂ ਨੂੰ ਸੌਂਪ ਦੇਣਗੇ