Mark 10:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜ਼ਬਦੀ ਦੇ ਪੁੱਤਰ ਯੂਹੰਨਾ ਅਤੇ ਯਾਕੂਬ ਯਿਸੂ ਕੋਲ ਆਏ ਅਤੇ ਕਿਹਾ, “ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੁਹਾਡੇ ਕੋਲੋਂ ਇਸ ਵੇਲੇ ਮੰਗੀਏ, ਤੁਸੀਂ ਸਾਡੇ ਲਈ ਕਰ ਦੇਵੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਯੋਹਨ ਉਸ ਕੋਲ ਆਏ। ਉਹਨਾਂ ਨੇ ਕਿਹਾ, “ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਜੋ ਕੁਝ ਅਸੀਂ ਮੰਗਦੇ ਹਾਂ ਓਹ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਜ਼ਬਦੀ ਦੇ ਪੁੱਤ੍ਰ ਯਾਕੂਬ ਅਰ ਯੂਹੰਨਾ ਉਹ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ ਗੁਰੂ ਜੀ ਅਸੀਂ ਚਾਹੁੰਦੇ ਹਾਂ ਭਈ ਜੋ ਕੁਝ ਅਸੀਂ ਤੈਥੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ
Punjabi ERV
ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸਦੇ ਕੋਲ ਆਕੇ ਉਸਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد زبدی دے پُتراں یعقُوب تے یُوحنّا اوہدے کول آ کے اوہنوں آکھیا۔ اَے اُستاد۔ اسی چاہنے آں۔ پئی جو کُجھ تَیتھوں منگِئے سو اوہ ای تُوں ساڈے لئی کریں۔
Punjabi Standard Bible (Punjabi Standard Bible) 2023
ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਨੇ ਕੋਲ ਆ ਕੇ ਉਸ ਨੂੰ ਕਿਹਾ, “ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸਾਡੇ ਲਈ ਕਰੇਂ।”