Mark 10:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਸਾਰਿਆਂ ਨੂੰ ਆਪਣੇ ਕੋਲ ਸੱਦਿਆ ਅਤੇ ਕਿਹਾ, “ਤੁਸੀਂ ਜਾਣਦੇ ਹੋ, ਜਿਹੜੇ ਆਪਣੇ ਆਪ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਦੇ ਹਨ, ਉਹ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹਨਾਂ ਦੇ ਨੇਤਾ ਉਹਨਾਂ ਉੱਤੇ ਅਧਿਕਾਰ ਰੱਖਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਸਾਰਿਆ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਜਿਹਨਾਂ ਨੂੰ ਗ਼ੈਰ-ਯਹੂਦੀਆਂ ਦੇ ਅਧਿਕਾਰੀ ਸਮਝਿਆ ਜਾਂਦਾ ਹੈ ਜੋ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹਨਾਂ ਦੇ ਉੱਚ ਅਧਿਕਾਰੀ ਉਹਨਾਂ ਉੱਤੇ ਅਧਿਕਾਰ ਰੱਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਓਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ
Punjabi ERV
ਯਿਸੂ ਨੇ ਸਾਰੇ ਚੇਲਿਆਂ ਨੂੰ ਇਕਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہناں نُوں اپنے کول سَدّ کے آکھیا۔ تُسی جان دے اوہ۔ پئی جیہڑے غیر قوماں دے حاکم گِنے جاندے نیں۔ اوہ اوہناں اُتّے دابا پاندے نیں۔ تے اوہناں دے وڈّے لوک اوہناں اُتّے دَھونس جماندے نیں۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਬੁਲਾ ਕੇ ਕਿਹਾ, “ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਉੱਤੇ ਸ਼ਾਸਕ ਮੰਨੇ ਜਾਂਦੇ ਹਨ, ਉਹ ਉਨ੍ਹਾਂ 'ਤੇ ਹੁਕਮ ਚਲਾਉਂਦੇ ਹਨ ਅਤੇ ਵੱਡੇ ਉਨ੍ਹਾਂ 'ਤੇ ਅਧਿਕਾਰ ਰੱਖਦੇ ਹਨ।