Mark 10:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮਨੁੱਖ ਦਾ ਪੁੱਤਰ ਵੀ ਸੇਵਾ ਕਰਵਾਉਣ ਦੇ ਲਈ ਨਹੀਂ ਆਇਆ ਸਗੋਂ ਉਹ ਸੇਵਾ ਕਰਨ ਅਤੇ ਬਹੁਤ ਸਾਰੇ ਲੋਕਾਂ ਦੀ ਮੁਕਤੀ ਦੇ ਲਈ ਆਪਣੀ ਜਾਨ ਦੇਣ ਲਈ ਆਇਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮਨੁੱਖ ਦਾ ਪੁੱਤਰ ਵੀ ਸੇਵਾ ਕਰਾਉਣ ਨਹੀਂ ਪਰ ਸੇਵਾ ਕਰਨ ਲਈ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮਨੁੱਖ ਦਾ ਪੁੱਤ੍ਰ ਵੀ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਲਈ ਨਿਸਤਾਰੇ ਦੇ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ ।।
Punjabi ERV
ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے پئی اِبنِ آدم وی سیوا کران نئیں سگوں سیوا کرن تے بتھیریاں دے تھاں ڈنڈ بھرن نُوں اپنی جان دین آیا اے۔
Punjabi Standard Bible (Punjabi Standard Bible) 2023
ਕਿਉਂਕਿ ਮਨੁੱਖ ਦਾ ਪੁੱਤਰ ਵੀ ਸੇਵਾ ਕਰਵਾਉਣ ਲਈ ਨਹੀਂ ਪਰ ਸੇਵਾ ਕਰਨ ਅਤੇ ਬਹੁਤਿਆਂ ਦੇ ਛੁਟਕਾਰੇ ਦਾ ਮੁੱਲ ਤਾਰਨ ਲਈ ਆਪਣੀ ਜਾਨ ਦੇਣ ਵਾਸਤੇ ਆਇਆ।”