Mark 10:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਰੀਹੋ ਸ਼ਹਿਰ ਵਿੱਚ ਆਏ । ਫਿਰ ਜਦੋਂ ਉਹ ਆਪਣੇ ਚੇਲਿਆਂ ਅਤੇ ਵੱਡੀ ਭੀੜ ਦੇ ਨਾਲ ਯਰੀਹੋ ਤੋਂ ਬਾਹਰ ਨਿਕਲ ਰਹੇ ਸਨ, ਉਸ ਸਮੇਂ ਤਿਮਾਈ ਦਾ ਪੁੱਤਰ ਬਰਤਿਮਾਈ ਇੱਕ ਅੰਨ੍ਹਾ ਮੰਗਤਾ ਸੜਕ ਦੇ ਕੰਢੇ ਬੈਠਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਰ ਉਹ ਯੇਰੀਖ਼ੋ ਸ਼ਹਿਰ ਆਏ। ਜਦੋਂ ਯਿਸ਼ੂ ਅਤੇ ਉਹਨਾਂ ਦੇ ਚੇਲੇ ਇੱਕ ਵੱਡੀ ਭੀੜ ਦੇ ਨਾਲ ਸ਼ਹਿਰ ਵਿੱਚੋਂ ਬਾਹਰ ਆ ਰਹੇ ਸਨ ਤਾਂ ਇੱਕ ਅੰਨ੍ਹਾ ਆਦਮੀ ਬਾਰਤਿਮਈ, ਜਿਸਦਾ ਅਰਥ ਹੈ, “ਤਿਮਾਉ ਦਾ ਪੁੱਤਰ,” ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਰੀਹੋ ਵਿੱਚ ਆਏ ਅਰ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ ਤਿਮਈ ਦਾ ਪੁੱਤ੍ਰ ਬਰਤਿਮਈ ਇੱਕ ਅੰਨ੍ਹਾ ਮੰਗਤਾ ਸੜਕ ਦੇ ਕੰਡੇ ਬੈਠਾ ਸੀ
Punjabi ERV
ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸਡ਼ਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸਡ਼ਕ ਕੰਢੇ ਬੈਠ ਭੀਖ ਮੰਗ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ یرِیحُو وِچ آئے۔ تے جد اوہ تے اوہدے شاگِرد تے اِک وڈّی بِھیڑ یرِیحُو توں نِکلی تے تِمائی دا پُتر برتِمائی اِک اَنھا منگتا راہ دے کنڈے بَیٹھا ہویا سی۔
Punjabi Standard Bible (Punjabi Standard Bible) 2023
ਫਿਰ ਉਹ ਯਰੀਹੋ ਵਿੱਚ ਆਏ। ਜਦੋਂ ਯਿਸੂ ਆਪਣੇ ਚੇਲਿਆਂ ਅਤੇ ਇੱਕ ਵੱਡੀ ਭੀੜ ਨਾਲ ਯਰੀਹੋ ਤੋਂ ਨਿੱਕਲ ਰਿਹਾ ਸੀ ਤਾਂ ਇੱਕ ਅੰਨ੍ਹਾ ਭਿਖਾਰੀ, ਤਿਮਈ ਦਾ ਪੁੱਤਰ ਬਰਤਿਮਈ ਰਾਹ ਦੇ ਕਿਨਾਰੇ ਬੈਠਾ ਸੀ।