Mark 10:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਰੁਕ ਕੇ ਕਿਹਾ, “ਉਸ ਨੂੰ ਸੱਦੋ ।” ਲੋਕਾਂ ਨੇ ਅੰਨ੍ਹੇ ਨੂੰ ਸੱਦਿਆ ਅਤੇ ਕਿਹਾ, “ਹੌਸਲਾ ਕਰ! ਉੱਠ, ਉਹ ਤੈਨੂੰ ਸੱਦ ਰਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਰੁਕ ਕੇ ਕਿਹਾ, “ਉਸਨੂੰ ਲਿਆਓ।” ਤਾਂ ਉਹਨਾਂ ਨੇ ਉਸ ਅੰਨ੍ਹੇ ਆਦਮੀ ਨੂੰ ਕਿਹਾ, “ਹੌਸਲਾ ਰੱਖ! ਉੱਠ! ਉਹ ਤੈਨੂੰ ਬੁਲਾ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਖੜੋ ਕੇ ਕਿਹਾ, ਉਹ ਨੂੰ ਸੱਦ ਲਿਆਓ। ਸੋ ਉਨ੍ਹਾਂ ਉਸ ਅੰਨੇ ਨੂੰ ਇਹ ਕਹਿ ਕੇ ਸੱਦਿਆ ਭਈ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ
Punjabi ERV
ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع کھلو کے آکھیا پئی اوہنوں سَدّ لوؤ۔ تے اوہناں اوس اَنھے نُوں ایہہ آکھ کے سدّیا پئی حَوصلہ کر۔ اُٹھ اوہ تینُوں سدّدا اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਰੁਕ ਕੇ ਕਿਹਾ, “ਉਸ ਨੂੰ ਬੁਲਾਓ!” ਤਾਂ ਉਨ੍ਹਾਂ ਉਸ ਅੰਨ੍ਹੇ ਨੂੰ ਇਹ ਕਹਿੰਦੇ ਹੋਏ ਬੁਲਾਇਆ, “ਹੌਸਲਾ ਰੱਖ! ਉੱਠ, ਉਹ ਤੈਨੂੰ ਬੁਲਾਉਂਦਾ ਹੈ।”