Mark 10:51 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈ ਕਿ ਮੈਂ ਤੇਰੇ ਲਈ ਕਰਾਂ?” ਅੰਨ੍ਹੇ ਨੇ ਉੱਤਰ ਦਿੱਤਾ, “ਗੁਰੂ ਜੀ, ਮੈਂ ਸੁਜਾਖਾ ਹੋਣਾ ਚਾਹੁੰਦਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾ?” ਅੰਨ੍ਹੇ ਆਦਮੀ ਨੇ ਜਵਾਬ ਦਿੱਤਾ, “ਰੱਬੀ, ਮੈਂ ਵੇਖਣਾ ਚਾਹੁੰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਅੱਗੋਂ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਸੁਜਾਖਾ ਹੋ ਜਾਵਾਂ!
Punjabi ERV
ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸਨੇ ਜਵਾਬ ਦਿੱਤਾ, “ਗੁਰੂ, ਮੈਂ ਮੁਡ਼ ਤੋਂ ਵੇਖਣਾ ਚਾਹੁੰਦਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہنوں آکھیا۔ تُوں کِیہ چاہنا ایں۔ پئی مَیں تیرے لئی کراں؟ اوس اَنھے اوہنوں آکھیا۔ اَے اُستاد ایہہ پئی مَیں سوجاکھا ہو جاواں۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਤੂੰ ਕੀ ਚਾਹੁੰਦਾ ਹੈਂ ਕਿ ਮੈਂ ਤੇਰੇ ਲਈ ਕਰਾਂ?” ਉਸ ਅੰਨ੍ਹੇ ਨੇ ਕਿਹਾ, “ਹੇ ਗੁਰੂ, ਇਹ ਕਿ ਮੈਂ ਸੁਜਾਖਾ ਹੋ ਜਾਵਾਂ!”