Mark 11:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕੱਢਣ ਲੱਗਾ। ਉਸ ਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿੱਥੇ ਲੋਕ ਘੁੱਗੀਆਂ ਵੇਚ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਯਰੂਸ਼ਲਮ ਵਿੱਚ ਪਹੁੰਚੇ ਤਦ ਹੈਕਲ ਵਿੱਚ ਜਾ ਕੇ ਉਹਨਾਂ ਨੂੰ ਜੋ ਹੈਕਲ ਵਿੱਚ ਲੈਣ-ਦੇਣ ਕਰ ਰਹੇ ਸਨ, ਕੱਢਣ ਲੱਗੇ । ਉਹਨਾਂ ਨੇ ਸਰਾਫ਼ਾਂ ਦੀਆਂ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਗੱਦੀਆਂ ਉਲਟਾ ਦਿੱਤੀਆਂ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੇਰੂਸ਼ਲੇਮ ਪਹੁੰਚਣ ਤੇ, ਯਿਸ਼ੂ ਹੈਕਲ ਦੇ ਵਿਹੜੇ ਵਿੱਚ ਵੜਿਆ ਅਤੇ ਉਹਨਾਂ ਨੂੰ ਬਾਹਰ ਕੱਢਣ ਲਗਾ ਜੋ ਉੱਥੇ ਵਪਾਰ ਕਰ ਰਹੇ ਸਨ। ਉਹਨਾਂ ਨੇ ਪੈਸਾ ਬਦਲਣ ਵਾਲਿਆਂ ਦੀਆਂ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀ ਚੌਂਕਿਆਂ ਨੂੰ ਉਲਟਾ ਦਿੱਤਾ,
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਰੂਸ਼ਲਮ ਵਿੱਚ ਆਏ ਅਰ ਉਹ ਹੈਕਲ ਵਿੱਚ ਜਾਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ
Punjabi ERV
ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕਢਣ ਲੱਗਾ। ਉਸਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿਥੇ ਲੋਕ ਘੁੱਗੀਆਂ ਵੇਚ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ یرُوشلِیم وِچ آئے۔ تے اوہ ہیکل دے اندر جا کے اوہناں نُوں جیہڑے ہیکل وِچ ویچدے تے مُل لَیندے سن۔ باہر کڈھن لگّا۔ تے صرّافاں دے تختے تے کبُوتر ویچن والیاں دِیاں چَوکِیاں اُلٹا دِتّیاں۔
Punjabi Standard Bible (Punjabi Standard Bible) 2023
ਫਿਰ ਉਹ ਯਰੂਸ਼ਲਮ ਵਿੱਚ ਆਏ ਅਤੇ ਯਿਸੂ ਹੈਕਲ ਵਿੱਚ ਦਾਖਲ ਹੋ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਖਰੀਦਦੇ ਸਨ, ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਮੇਜ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਗੱਦੀਆਂ ਉਲਟਾ ਦਿੱਤੀਆਂ