Mark 11:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਜਦੋਂ ਇਹ ਸਭ ਸੁਣਿਆ ਤਾਂ ਉਹ ਯਿਸੂ ਨੂੰ ਜਾਨੋ ਮਾਰਨ ਦੀ ਵਿਉਂਤ ਬਨਾਉਣ ਲੱਗੇ। ਪਰ ਉਹ ਉਸਤੋਂ ਡਰ ਰਹੇ ਸਨ ਕਿਉਂਕਿ ਲੋਕ ਉਸ ਦੇ ਉਪਦੇਸ਼ ਤੇ ਹੈਰਾਨ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਨੇ ਯਿਸੂ ਨੂੰ ਇਹ ਕਹਿੰਦੇ ਹੋਏ ਸੁਣਿਆ ਤਾਂ ਉਹ ਉਹਨਾਂ ਨੂੰ ਮਾਰਨ ਦੇ ਢੰਗ ਸੋਚਣ ਲੱਗੇ । ਪਰ ਉਹ ਯਿਸੂ ਤੋਂ ਡਰਦੇ ਸਨ ਕਿਉਂਕਿ ਸਾਰੇ ਲੋਕ ਉਹਨਾਂ ਦੀਆਂ ਸਿੱਖਿਆਵਾਂ ਤੋਂ ਹੈਰਾਨ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਇਹ ਸੁਣਿਆ ਅਤੇ ਉਸਨੂੰ ਮਾਰ ਦੇਣ ਦਾ ਰਾਹ ਲੱਭਣ ਲੱਗੇ, ਉਹ ਯਿਸ਼ੂ ਤੋਂ ਡਰਦੇ ਸਨ, ਕਿਉਂਕਿ ਭੀੜ ਉਸਦੇ ਉਪਦੇਸ਼ਾਂ ਤੇ ਹੈਰਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰਧਾਨ ਜਾਜਕ ਅਰ ਗ੍ਰੰਥੀ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਦਾ ਕਿੱਕੁਰ ਨਾਸ ਕਰੀਏ ਕਿਉਂਕਿ ਓਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਹ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ
Punjabi ERV
ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਜਦੋਂ ਇਹ ਸਭ ਸੁਣਿਆ ਤਾਂ ਉਹ ਯਿਸੂ ਨੂੰ ਜਾਨੋ ਮਾਰਨ ਦੀ ਵਿਉਂਤ ਬਨਾਉਣ ਲੱਗੇ। ਪਰ ਉਹ ਉਸਤੋਂ ਡਰ ਰਹੇ ਸਨ ਕਿਉਂਕਿ ਲੋਕ ਉਸਦੇ ਉਪਦੇਸ਼ ਤੇ ਹੈਰਾਨ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سردار کاہِن تے فقِیہ ایہہ سُن کے سوچ وِچ پئے۔ پئی اوہدا ناس کِیویں کریئے۔ کیوں جو اوہدے کولوں ڈردے سن۔ ایس لئی پئی سارے لوک اوہدی تعلِیم توں حَیران ہو گئے سن۔
Punjabi Standard Bible (Punjabi Standard Bible) 2023
ਜਦੋਂ ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਨੇ ਇਹ ਸੁਣਿਆ ਤਾਂ ਉਹ ਇਸ ਤਾਕ ਵਿੱਚ ਰਹਿਣ ਲੱਗੇ ਕਿ ਉਸ ਨੂੰ ਕਿਵੇਂ ਨਾਸ ਕਰਨ, ਪਰ ਉਹ ਉਸ ਤੋਂ ਡਰਦੇ ਸਨ ਕਿਉਂਕਿ ਸਾਰੀ ਭੀੜ ਉਸ ਦੇ ਉਪਦੇਸ਼ ਤੋਂ ਹੈਰਾਨ ਸੀ।