Mark 11:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸ ਨੂੰ ਯਿਸੂ ਨੇ ਪਿੱਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜੜ੍ਹਾਂ ਵੀ ਸੜ ਗਈਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਦਿਨ ਸਵੇਰੇ ਹੀ ਜਦੋਂ ਉਹ ਉਧਰੋਂ ਦੀ ਲੰਘ ਰਹੇ ਸਨ ਤਾਂ ਉਹਨਾਂ ਨੇ ਅੰਜੀਰ ਦੇ ਰੁੱਖ ਨੂੰ ਜੜ੍ਹਾਂ ਤੋਂ ਸੁੱਕਿਆ ਹੋਇਆ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵੇਰ ਵੇਲੇ, ਜਦੋਂ ਚੇਲੇ ਚੱਲੇ ਆਉਂਦੇ ਸਨ, ਉਹਨਾਂ ਨੇ ਹੰਜ਼ੀਰ ਦੇ ਰੁੱਖ ਨੂੰ ਜੜ੍ਹਾਂ ਤੋਂ ਸੁੱਕਦਿਆਂ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸਵੇਰ ਨੂੰ ਜਾਂ ਓਹ ਉੱਧਰ ਦੀ ਲੰਘੇ ਤਾਂ ਡਿੱਠਾ ਜੋ ਉਹ ਹੰਜੀਰ ਦਾ ਬਿਰਛ ਜੜ੍ਹੋਂ ਸੁੱਕ ਗਿਆ ਹੈ
Punjabi ERV
ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸਨੂੰ ਯਿਸੂ ਨੇ ਪਿਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜਢ਼ਾ ਵੀ ਸਡ਼ ਗਈਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سویرے اوہناں اودھروں دی لنگھدیاں ہویاں ویکھیا۔ پئی ہنجیر دا رُکھّ جڑوں سُک گیا اے۔
Punjabi Standard Bible (Punjabi Standard Bible) 2023
ਤੜਕੇ ਉੱਧਰੋਂ ਲੰਘਦੇ ਹੋਏ ਉਨ੍ਹਾਂ ਨੇ ਵੇਖਿਆ ਕਿ ਉਹ ਅੰਜੀਰ ਦਾ ਦਰਖ਼ਤ ਜੜ੍ਹੋਂ ਸੁੱਕ ਗਿਆ ਸੀ।