Mark 11:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।’ ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਇਸ ਪਹਾੜ ਨੂੰ ਕਹਿੰਦਾ ਹੈ, ‘ਉੱਠ, ਅਤੇ ਸਮੁੰਦਰ ਵਿੱਚ ਜਾ ਪੈ ।’ ਜੇਕਰ ਉਸ ਦੇ ਦਿਲ ਵਿੱਚ ਕਿਸੇ ਤਰ੍ਹਾਂ ਦੀ ਕੋਈ ਸ਼ੰਕਾ ਨਹੀਂ ਪਰ ਵਿਸ਼ਵਾਸ ਹੈ ਕਿ ਜੋ ਕੁਝ ਉਸ ਨੇ ਕਿਹਾ ਹੈ, ਹੋਵੇਗਾ ਤਾਂ ਉਸ ਲਈ ਉਹ ਹੋ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਕੋਈ ਇਸ ਪਹਾੜ ਨੂੰ ਕਹੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਅਤੇ ਉਹਨਾਂ ਦੇ ਦਿਲ ਵਿੱਚ ਕੋਈ ਸ਼ੱਕ ਨਾ ਹੋਵੇ, ਪਰ ਵਿਸ਼ਵਾਸ ਕਰੇ ਕਿ ਜੋ ਉਹ ਕਹਿੰਦਾ ਹੈ ਉਹ ਹੋਵੇਗਾ, ਉਹਨਾਂ ਲਈ ਇਹ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਰ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਪਰਤੀਤ ਕਰੇ ਕੇ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਓਹ ਹੁੰਦੀਆਂ ਹਨ ਤਾਂ ਉਹ ਦੇ ਲਈ ਹੋ ਜਾਵੇਗਾ
Punjabi ERV
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾਡ਼ ਨੂੰ ਕਹੋ, ਖਡ਼ਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ। ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਆਸਥਾ ਰਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں پئی جو کوئی ایس پہاڑ نُوں آکھے پئی اُٹھ تے سمُندر وِچ جا پَو۔ تے اپنے مَن وِچ شک نا لیاوے۔ پر یقِین کرے۔ پئی جو کُجھ آکھنا آں اوہ ہوندا اے سو اوہدے لئی ہوئے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ‘ਉੱਖੜ ਜਾ ਅਤੇ ਸਮੁੰਦਰ ਵਿੱਚ ਜਾ ਡਿੱਗ’ ਅਤੇ ਆਪਣੇ ਮਨ ਵਿੱਚ ਸ਼ੱਕ ਨਾ ਕਰੇ, ਸਗੋਂ ਵਿਸ਼ਵਾਸ ਕਰੇ ਕਿ ਜੋ ਉਹ ਕਹਿੰਦਾ ਹੈ ਉਹ ਹੋ ਜਾਂਦਾ ਹੈ ਤਾਂ ਉਸ ਦੇ ਲਈ ਹੋ ਜਾਵੇਗਾ।