Mark 11:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਇੱਕ ਸਵਾਲ ਕਰਦਾ ਹਾਂ, ਮੈਨੂੰ ਉਸਦਾ ਜਵਾਬ ਦੇਵੋ। ਤਾਂ ਫ਼ੇਰ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਸਭ ਕਰਨ ਦਾ ਅਧਿਕਾਰ ਮੈਨੂੰ ਕਿਸਨੇ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁੱਛਦਾ ਹਾਂ, ਜੇਕਰ ਤੁਸੀਂ ਮੈਨੂੰ ਉਸ ਦਾ ਉੱਤਰ ਦਿਉਗੇ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਹੜੇ ਅਧਿਕਾਰ ਨਾਲ ਮੈਂ ਇਹ ਸਭ ਕੰਮ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਡੇ ਤੋਂ ਇੱਕ ਪ੍ਰਸ਼ਨ ਪੁੱਛਦਾ ਹਾਂ। ਮੈਨੂੰ ਉੱਤਰ ਦਿਓ ਅਤੇ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਆਖਿਆ,ਮੈਂ ਤੁਹਾਨੂੰ ਇੱਕ ਗੱਲ ਪੁੱਛਣਾ । ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਇਖ਼ਤਿਆਰ ਨਾਲ ਇਹ ਕੰਮ ਕਰਦਾ ਹਾਂ
Punjabi ERV
ਉਸਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਨੂੰ ਇੱਕ ਸਵਾਲ ਕਰਦਾ ਹਾਂ, ਮੈਨੂੰ ਉਸਦਾ ਜਵਾਬ ਦੇਵੋ। ਤਾਂ ਫ਼ੇਰ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਸਭ ਕਰਨ ਦਾ ਅਧਿਕਾਰ ਮੈਨੂੰ ਕਿਸਨੇ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا۔ مَیں تُہاتھوں اِک گلّ پُچھنا آں تُسی مَینُوں جواب دیو۔ تے مَیں تُہانوں دساں گا۔ پئی کیہڑے اختیار نال ایہہ کمّ کرنا آں۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਾਂਗਾ ਅਤੇ ਤੁਸੀਂ ਮੈਨੂੰ ਉੱਤਰ ਦਿਓ, ਤਦ ਮੈਂ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।