Mark 11:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਅਸੀਂ ਕਹਿੰਦੇ ਹਾਂ, ਉਸਦਾ ਬਪਤਿਸਮਾ ਮਨੁੱਖ ਵੱਲੋਂ ਸੀ ਤਾਂ ਲੋਕ ਸਾਡੇ ਤੇ ਨਰਾਜ਼ ਹੋਣਗੇ।” (ਕਿਉਂਕਿ ਸਭ ਲੋਕਾਂ ਦਾ ਵਿਸ਼ਵਾਸ ਸੀ ਕਿ ਯੂਹੰਨਾ ਇੱਕ ਸੱਚਾ ਨਬੀ ਸੀ, ਇਸ ਲਈ ਆਗੂ ਉਨ੍ਹਾਂ ਤੋਂ ਡਰਦੇ ਸਨ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੂਜੇ ਪਾਸੇ ਜੇ ਅਸੀਂ ਕਹੀਏ, ‘ਮਨੁੱਖਾਂ ਤੋਂ’” ਤਾਂ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਸਾਰੇ ਲੋਕ ਮੰਨਦੇ ਸਨ ਕਿ ਯੂਹੰਨਾ ਸੱਚਮੁੱਚ ਇੱਕ ਨਬੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਅਸੀਂ ਕਹਿੰਦੇ ਹਾਂ, ‘ਮਨੁੱਖ ਵੱਲੋਂ,’ ” ਉਹ ਲੋਕਾਂ ਤੋਂ ਡਰਦੇ ਸਨ, ਕਿਉਂਕਿ ਹਰ ਕੋਈ ਮੰਨਦਾ ਸੀ ਕਿ ਯੋਹਨ ਸੱਚ-ਮੁੱਚ ਇੱਕ ਨਬੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕਹੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ ਕਿਉਂ ਜੋ ਸੱਭੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ ਮੁੱਚ ਨਬੀ ਹੈ
Punjabi ERV
ਪਰ ਜੇਕਰ ਅਸੀਂ ਕਹਿੰਦੇ ਹਾਂ, ‘ਉਸਦਾ ਬਪਤਿਸਮਾ ਮਨੁੱਖ ਵੱਲੋਂ ਸੀ ਤਾਂ ਲੋਕ ਸਾਡੇ ਤੇ ਨਰਾਜ਼ ਹੋਣਗੇ’ ਕਿਉਂਕਿ ਸਭ ਲੋਕਾਂ ਦਾ ਵਿਸ਼ਵਾਸ ਸੀ ਕਿ ਯੂਹੰਨਾ ਇੱਕ ਸੱਚਾ ਨਬੀ ਸੀ, ਇਸ ਲਈ ਆਗੂ ਉਨ੍ਹਾਂ ਤੋਂ ਡਰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے آکھیئے پئی بندیاں ولّوں۔ تے اوہ لوکاں کولوں ڈر دے سن۔ ایس لئی پئی سبھے یُوحنّا نُوں سَچّی مُچّی نبی مَن دے سن۔
Punjabi Standard Bible (Punjabi Standard Bible) 2023
ਪਰ ਜੇ ਅਸੀਂ ਕਹੀਏ ‘ਮਨੁੱਖਾਂ ਵੱਲੋਂ’ ਤਾਂ…?” ਉਹ ਭੀੜ ਤੋਂ ਡਰਦੇ ਸਨ ਕਿਉਂਕਿ ਸਭ ਮੰਨਦੇ ਸਨ ਕਿ ਯੂਹੰਨਾ ਸੱਚਮੁੱਚ ਨਬੀ ਸੀ।