Mark 11:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।” ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ।” ਯਿਸੂ ਨੇ ਉੱਤਰ ਦਿੱਤਾ, “ਫਿਰ ਮੈਂ ਵੀ ਤੁਹਾਨੂੰ ਨਹੀਂ ਦੱਸਦਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਸਭ ਕੰਮ ਕਰਦਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹਨਾਂ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ।” ਯਿਸ਼ੂ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਗੱਲਾਂ ਕਰ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਮੈਂ ਏਹ ਕੰਮ ਕਰਦਾ ਹਾਂ ।।
Punjabi ERV
ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।” ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں یِسُوع نُوں جواب دِتّا۔ اسی نئیں جان دے۔ یِسُوع اوہناں نُوں آکھیا۔ مَیں وی تُہانوں نئیں دسدا۔ پئی کیہڑے اختیار نال مَیں ایہہ کمّ کرنا آں۔
Punjabi Standard Bible (Punjabi Standard Bible) 2023
ਇਸ ਲਈ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ!” ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਦਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।”