Mark 12:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸ ਨੇ ਬਾਗ ਦੇ ਆਲੇ-ਦੁਆਲੇ ਬਾੜ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕੱਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚੱਲਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਫਿਰ ਉਹਨਾਂ ਨੂੰ ਦ੍ਰਿਸ਼ਟਾਂਤਾਂ ਦੁਆਰਾ ਸਿੱਖਿਆ ਦੇਣ ਲੱਗੇ: “ਇੱਕ ਵਾਰ ਇੱਕ ਆਦਮੀ ਨੇ ਅੰਗੂਰਾਂ ਦਾ ਬਾਗ਼ ਲਾਇਆ । ਉਸ ਦੇ ਚਾਰੇ ਪਾਸੇ ਵਾੜ ਲਾਈ, ਅੰਗੂਰਾਂ ਦੇ ਰਸ ਲਈ ਇੱਕ ਚੁਬੱਚਾ ਬਣਾਇਆ ਅਤੇ ਪਹਿਰਾ ਦੇਣ ਦੇ ਲਈ ਮੁਨਾਰਾ ਵੀ ਬਣਾਇਆ । ਫਿਰ ਉਹ ਬਾਗ਼ ਮੁਜ਼ਾਰਿਆਂ ਨੂੰ ਠੇਕੇ ਉੱਤੇ ਦੇ ਕੇ ਆਪ ਪਰਦੇਸ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਉਹਨਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲ ਕਰਨ ਲੱਗੇ: “ਇੱਕ ਆਦਮੀ ਨੇ ਅੰਗੂਰੀ ਬਾਗ ਲਾਇਆ। ਉਸਨੇ ਇਸਦੇ ਦੁਆਲੇ ਇੱਕ ਕੰਧ ਕੀਤੀ, ਦਾਖਰਸ ਵਾਸਤੇ ਇੱਕ ਟੋਇਆ ਪੁੱਟਿਆ ਅਤੇ ਇੱਕ ਪਹਿਰਾਬੁਰਜ ਬਣਾਇਆ। ਫਿਰ ਉਸਨੇ ਅੰਗੂਰੀ ਬਾਗ ਕੁਝ ਕਿਸਾਨਾਂ ਨੂੰ ਕਿਰਾਏ ਤੇ ਦੇ ਦਿੱਤੀ ਅਤੇ ਆਪ ਕਿਸੇ ਹੋਰ ਜਗ੍ਹਾ ਚਲੇ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਉਨ੍ਹਾਂ ਨਾਲ ਦ੍ਰਿਸ਼ਟਾਂਤਾ ਵਿੱਚ ਬੋਲਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰ ਦਾ ਬਾਗ਼ ਲਾਇਆ ਅਰ ਉਹ ਦੇ ਚੁਫੇਰੇ ਬਾੜ ਦਿੱਤੀ ਅਤੇ ਰਸ ਲਈ ਚੁਬੱਚਾ ਕੱਢਿਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ
Punjabi ERV
ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸਨੇ ਬਾਗ ਦੇ ਆਲੇ-ਦੁਆਲੇ ਬਾਡ਼ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚਲਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ اوہناں نُوں تمثِیلاں دے کے آکھن لگّا پئی اِک بندے انگور دا باغ لایا۔ تے اوہدے دوالے واڑ کِیتی تے کھڈا کڈھیا۔ تے بُرج بنایا۔ تے اوہنوں مالِیاں نُوں ٹھیکے اُتّے دے کے پردیس ٹُر گیا۔
Punjabi Standard Bible (Punjabi Standard Bible) 2023
ਫਿਰ ਉਹ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਕਹਿਣ ਲੱਗਾ, “ਇੱਕ ਮਨੁੱਖ ਨੇ ਅੰਗੂਰ ਦਾ ਬਾਗ ਲਾਇਆ ਅਤੇ ਉਸ ਦੇ ਆਲੇ-ਦੁਆਲੇ ਵਾੜ ਕੀਤੀ ਅਤੇ ਇੱਕ ਚੁਬੱਚਾ ਪੁੱਟਿਆ ਤੇ ਬੁਰਜ ਬਣਾਇਆ ਅਤੇ ਕਿਸਾਨਾਂ ਨੂੰ ਠੇਕੇ 'ਤੇ ਦੇ ਕੇ ਪਰਦੇਸ ਚਲਾ ਗਿਆ।