Mark 12:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸ ਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਹਨਾਂ ਕੋਲ ਆਏ ਅਤੇ ਕਹਿਣ ਲੱਗੇ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਸੱਚੇ ਹੋ ਅਤੇ ਕਿਸੇ ਦੀ ਪਰਵਾਹ ਨਹੀਂ ਕਰਦੇ । ਤੁਸੀਂ ਕਿਸੇ ਦਾ ਮੂੰਹ ਦੇਖ ਕੇ ਨਹੀਂ ਕਹਿੰਦੇ ਸਗੋਂ ਸੱਚਾਈ ਨਾਲ ਪਰਮੇਸ਼ਰ ਦੇ ਰਾਹ ਉੱਤੇ ਚੱਲਣ ਲਈ ਲੋਕਾਂ ਨੂੰ ਸਿਖਾਉਂਦੇ ਹੋ । ਰੋਮੀ ਸਮਰਾਟ ਨੂੰ ਟੈਕਸ ਦੇਣਾ ਠੀਕ ਹੈ ਜਾਂ ਨਹੀਂ? ਕੀ ਅਸੀਂ ਦੇਈਏ ਜਾਂ ਨਾ ਦੇਈਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਯਿਸ਼ੂ ਕੋਲ ਆਏ ਅਤੇ ਕਹਿਣ ਲੱਗੇ, “ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੁਸੀਂ ਇੱਕ ਸੱਚੇ ਆਦਮੀ ਹੋ। ਤੁਹਾਨੂੰ ਕਿਸੇ ਦੀ ਵੀ ਪਰਵਾਹ ਨਹੀਂ, ਕਿਉਂਕਿ ਤੁਸੀਂ ਮਨੁੱਖਾਂ ਦਾ ਪੱਖਪਾਤ ਨਹੀਂ ਕਰਦੇ। ਪਰ ਤੁਸੀਂ ਸਚਿਆਈ ਨਾਲ ਪਰਮੇਸ਼ਵਰ ਦਾ ਰਾਹ ਸਿਖਾਉਂਦੇ ਹੋ। ਕੀ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਆਣ ਕੇ ਉਸ ਨੂੰ ਆਖਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂਕਿ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ। ਕੈਸਰ ਨੂੰ ਜਜ਼ੀਯਾ ਦੇਣਾ ਜੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
Punjabi ERV
ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہدے کول آ کے آکھیا۔ پئی اَے اُستاد۔ اسی جاننے آں پئی تُوں سَچّا ایں۔ تے تینُوں کِسے دی پرواہ نئیں۔ کیوں جو تُوں بندیاں دا لحاظ نئیں کر دا۔ پر تُوں سچیائی نال خُدا دا راہ دسنا ایں۔
Punjabi Standard Bible (Punjabi Standard Bible) 2023
ਉਨ੍ਹਾਂ ਆ ਕੇ ਉਸ ਨੂੰ ਕਿਹਾ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੂੰ ਸੱਚਾ ਹੈਂ ਅਤੇ ਕਿਸੇ ਦੀ ਪਰਵਾਹ ਨਹੀਂ ਕਰਦਾ ਕਿਉਂਕਿ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ, ਪਰ ਸਚਾਈ ਨਾਲ ਪਰਮੇਸ਼ਰ ਦਾ ਰਾਹ ਸਿਖਾਉਂਦਾ ਹੈਂ। ਕੀ ਕੈਸਰ ਨੂੰ ਟੈਕਸ ਦੇਣਾ ਯੋਗ ਹੈ ਜਾਂ ਨਹੀਂ? ਕੀ ਅਸੀਂ ਦੇਈਏ ਜਾਂ ਨਾ ਦੇਈਏ?”